ਬਿਹਾਰ ਵਿਚ ਵੱਡੀ ਰੇਡ, ਸਿੱਖਿਆ ਅਫ਼ਸਰ ਦੇ ਘਰੋਂ ਮਿਲਿਆ ਕਰੋੜਾਂ ਦਾ ਖ਼ਜ਼ਾਨਾ, ਨੋਟ ਗਿਣਦੇ-ਗਿਣਦੇ ਥੱਕੇ ਅਧਿਕਾਰੀ
Published : Jan 23, 2025, 1:43 pm IST
Updated : Jan 23, 2025, 1:43 pm IST
SHARE ARTICLE
Bihar Raid news in punjabi
Bihar Raid news in punjabi

ਵਿਜੀਲੈਂਸ ਨੂੰ ਨੋਟ ਗਿਣਨ ਲਈ ਮੰਗਵਾਉਣ ਪਈ ਮਸ਼ੀਨ

ਬਿਹਾਰ ਦੇ ਬੇਤੀਆ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਬੇਤੀਆ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਵੱਡੀ ਮਾਤਰਾ 'ਚ ਨਕਦੀ ਜ਼ਬਤ ਕੀਤੀ ਗਈ। ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ) ਰਜਨੀਕਾਂਤ ਪ੍ਰਵੀਨ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਟਨਾ ਦੀ ਵਿਜੀਲੈਂਸ ਟੀਮ ਸਵੇਰ ਤੋਂ ਹੀ ਡੀਈਓ ਤੋਂ ਪੁੱਛਗਿੱਛ ਕਰ ਰਹੀ ਹੈ। ਜਾਂਚ 'ਚ ਹੁਣ ਤੱਕ ਵੱਡੀ ਮਾਤਰਾ 'ਚ ਨਕਦੀ ਬਰਾਮਦ ਹੋਈ ਹੈ। ਨੋਟਾਂ ਦੀ ਗਿਣਤੀ ਲਈ ਮਸ਼ੀਨ ਮੰਗਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਪਟਨਾ ਤੋਂ ਆਈ ਵਿਜੀਲੈਂਸ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਿਹਾਇਸ਼ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਫ਼ਿਲਹਾਲ ਸਥਾਨਕ ਪ੍ਰਸ਼ਾਸਨ ਅਤੇ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਇਸ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

ਇਹ ਕਾਰਵਾਈ ਬੇਤੀਆ ਦੇ ਮੁਫਾਸਿਲ ਥਾਣਾ ਖੇਤਰ 'ਚ ਸਥਿਤ ਬਸੰਤ ਬਿਹਾਰ ਕਾਲੋਨੀ 'ਚ ਜ਼ਿਲਾ ਸਿੱਖਿਆ ਅਧਿਕਾਰੀ ਦੇ ਘਰ 'ਤੇ ਕੀਤੀ ਜਾ ਰਹੀ ਹੈ। ਡੀਈਓ ਰਜਨੀਕਾਂਤ ਪ੍ਰਵੀਨ ਪਿਛਲੇ ਤਿੰਨ ਸਾਲਾਂ ਤੋਂ ਬੇਤੀਆ ਵਿੱਚ ਤਾਇਨਾਤ ਹਨ। ਵਿਜੀਲੈਂਸ ਦੀ ਟੀਮ ਕਈ ਘੰਟੇ ਉਸ ਦੇ ਘਰ ਮੌਜੂਦ ਰਹੀ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਹੁਣ ਤੱਕ ਘਰ 'ਚੋਂ ਵੱਡੀ ਮਾਤਰਾ 'ਚ ਨਕਦੀ ਬਰਾਮਦ ਹੋਈ ਹੈ। ਹਾਲਾਤ ਇਹ ਹਨ ਕਿ ਨੋਟ ਗਿਣਨ ਵਾਲੀ ਮਸ਼ੀਨ ਮੰਗਵਾਉਣੀ ਪਈ। ਮੌਕੇ 'ਤੇ ਪੁਲਿਸ ਬਲ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਟੀਮ ਨੇ ਡੀਈਓ ਦੇ ਹੋਰ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਹੈ। ਸੂਤਰਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ 'ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਹਨ। ਇਸ ਸਬੰਧ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡੀਈਓ ਖ਼ਿਲਾਫ਼ ਵਿੱਤੀ ਬੇਨਿਯਮੀਆਂ ਅਤੇ ਨਾਜਾਇਜ਼ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਫਿਲਹਾਲ ਵਿਜੀਲੈਂਸ ਟੀਮ ਕਾਰਵਾਈ ਕਰਨ 'ਚ ਰੁੱਝੀ ਹੋਈ ਹੈ ਅਤੇ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement