
ਸ਼ੀਲਾ ਦੀਕਸ਼ਿਤ ਦੇ ਕਾਰਜਕਾਲ ਤੋਂ ਬਾਅਦ ਦਿੱਲੀ ਵਿੱਚ ਕੋਈ ਵਿਕਾਸ ਨਹੀਂ ਹੋਇਆ : ਰੰਧਾਵਾ
ਨਵੀਂ ਦਿੱਲੀ:ਦਿੱਲੀ ਚੋਣਾਂ 2025 ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ, " ਸ਼ੀਲਾ ਦੀਕਸ਼ਿਤ ਦੇ ਕਾਰਜਕਾਲ ਤੋਂ ਬਾਅਦ ਦਿੱਲੀ ਵਿੱਚ ਕੋਈ ਵਿਕਾਸ ਨਹੀਂ ਹੋਇਆ ਹੈ। ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਉਨ੍ਹਾਂ ਦੁਆਰਾ ਕੀਤੇ ਗਏ ਇੱਕ ਵੀ ਵਿਕਾਸ ਕੰਮ ਬਾਰੇ ਨਹੀਂ ਦੱਸ ਸਕਦੇ।
ਰੰਧਾਵਾ ਨੇ ਕਿਹਾ ਹੈ ਕਿ ਦਿੱਲੀ ਦੇ ਲੋਕ ਉਨ੍ਹਾਂ ਦੇ ਝੂਠਾਂ ਤੋਂ ਅੱਕ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਕਦੇ ਵੀ ਕੋਈ ਸੁਰੱਖਿਆ, ਸਰਕਾਰੀ ਘਰ ਨਹੀਂ ਲੈਣਗੇ ਪਰ ਹੁਣ ਉਨ੍ਹਾਂ ਕੋਲ Z+ ਸੁਰੱਖਿਆ, ਚੰਗੀ ਕਾਰ, ਘਰ ਹੈ..." ਰੰਧਾਵਾ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧੇ ਹਨ।