Delhi News : ਰਮੇਸ਼ ਬਿਧੂੜੀ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ ਦਰਜ ਕਰਵਾਈ ਸ਼ਿਕਾਇਤ, ਜਾਣੋ ਕੀ ਹੈ ਮਾਮਲਾ

By : BALJINDERK

Published : Jan 23, 2025, 8:19 pm IST
Updated : Jan 23, 2025, 9:02 pm IST
SHARE ARTICLE
ਰਮੇਸ਼ ਬਿਧੂੜੀ ਅਤੇ ਮੁੱਖ ਮੰਤਰੀ ਆਤਿਸ਼ੀ
ਰਮੇਸ਼ ਬਿਧੂੜੀ ਅਤੇ ਮੁੱਖ ਮੰਤਰੀ ਆਤਿਸ਼ੀ

Delhi News : ਬਿਧੂੜੀ ਨੇ ਆਤਿਸ਼ੀ 'ਤੇ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਅਤੇ ਪ੍ਰਸ਼ਾਸਨ 'ਤੇ ਬੇਲੋੜਾ ਦਬਾਅ ਪਾਉਣ ਦਾ ਲਗਾਇਆ ਦੋਸ਼

Delhi News in Punjabi : ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੀਐਮ ਆਤਿਸ਼ੀ ਵਿਚਕਾਰ ਲੜਾਈ ਤੇਜ਼ ਹੋ ਗਈ ਹੈ। ਇੱਕ ਦਿਨ ਪਹਿਲਾਂ, ਆਤਿਸ਼ੀ ਨੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਕਾਲਕਾਜੀ ਵਿਧਾਨ ਸਭਾ ਹਲਕੇ ’ਚ ਭਾਜਪਾ ਵਰਕਰਾਂ ਵੱਲੋਂ 'ਆਪ' ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇੱਕ ਦਿਨ ਬਾਅਦ ਹੀ, ਬਿਧੂੜੀ ਨੇ ਸੀਐਮ ਆਤਿਸ਼ੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ।

1

ਕਾਲਕਾਜੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਉਮੀਦਵਾਰ ਆਤਿਸ਼ੀ ਵਿਰੁੱਧ ਕਥਿਤ ਤੌਰ 'ਤੇ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਅਤੇ ਪ੍ਰਸ਼ਾਸਨ 'ਤੇ ਬੇਲੋੜਾ ਦਬਾਅ ਪਾਉਣ ਦਾ ਦੋਸ਼ ਲਗਾਇਆ ਹੈ।

1

ਦਿੱਲੀ ਦੀ ਮੁੱਖ ਮੰਤਰੀ ਅਤੇ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਆਤਿਸ਼ੀ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰ ਉਨ੍ਹਾਂ ਦੇ ਹਲਕੇ ’ਚ 'ਆਪ' ਵਰਕਰਾਂ ਨੂੰ "ਪ੍ਰੇਸ਼ਾਨ ਅਤੇ ਧਮਕੀਆਂ" ਦੇ ਰਹੇ ਹਨ। ਕਮਿਸ਼ਨ ਨੂੰ ਲਿਖੇ ਆਪਣੇ ਪੱਤਰ ’ਚ ਉਸਨੇ 15 ਜਨਵਰੀ ਤੋਂ ਕਾਲਕਾਜੀ ਦੇ ਵੱਖ-ਵੱਖ ਹਿੱਸਿਆਂ ਵਿੱਚ 'ਆਪ' ਵਰਕਰਾਂ ਨੂੰ ਕਥਿਤ ਤੌਰ 'ਤੇ "ਧਮਕਾਉਣ" ਦੀਆਂ ਸੱਤ ਘਟਨਾਵਾਂ ਦਾ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਦੋਸ਼ ਲਾਇਆ, "ਕਾਲਕਾਜੀ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ਵਿੱਚ ਭਾਜਪਾ ਵਰਕਰ ਹਲਕੇ ’ਚ ਘੁੰਮ ਰਹੇ ਹਨ ਅਤੇ ਖੁੱਲ੍ਹੇਆਮ 'ਆਪ' ਵਰਕਰਾਂ ਨਾਲ ਦੁਰਵਿਵਹਾਰ ਅਤੇ ਹੱਥੋਪਾਈ ਕਰ ਰਹੇ ਹਨ।"

ਆਤਿਸ਼ੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਬਿਧੂੜੀ ਵਿਰੁੱਧ 'ਆਪ' ਵਰਕਰਾਂ ਨੂੰ ਕਥਿਤ ਤੌਰ 'ਤੇ "ਧਮਕਾਉਣ ਅਤੇ ਪਰੇਸ਼ਾਨ ਕਰਨ" ਲਈ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਜਾਵੇ। ਆਤਿਸ਼ੀ ਦੇ ਦੋਸ਼ਾਂ 'ਤੇ ਭਾਜਪਾ ਜਾਂ ਬਿਧੂੜੀ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਇਸ ਮਾਮਲੇ ਵਿੱਚ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕਰਦੇ ਹੋਏ, ਆਤਿਸ਼ੀ ਨੇ ਕਿਹਾ, “ਇੱਕ ਸਿਵਲ ਸਮਾਜ ਦੇ ਤੌਰ 'ਤੇ, ਸਾਨੂੰ ਅਜਿਹੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰਨਾ ਚਾਹੀਦਾ। ਇਹ ਤੁਹਾਡੀ ਜ਼ਿੰਮੇਵਾਰੀ ਹੈ ਕਿ ਤੁਸੀਂ ਇਹ ਯਕੀਨੀ ਬਣਾਓ ਕਿ ਦਿੱਲੀ ਵਿੱਚ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਹੋਣ।

(For more news apart from Ramesh Bidhuri filed a complaint against Delhi Chief Minister Atishi News in Punjabi, stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement