ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫ਼ਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ।
ਨਵੀਂ ਦਿੱਲੀ : ਸੰਸਦ ਦੇ ਆਉਣ ਵਾਲੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾਂ 27 ਜਨਵਰੀ ਨੂੰ ਇਕ ਸਰਬ-ਪਾਰਟੀ ਮੀਟਿੰਗ ਹੋਵੇਗੀ, ਜਿਸ ਵਿਚ ਦੋਵਾਂ ਸਦਨਾਂ ਦੇ ਵਿਧਾਨਕ ਕੰਮ ਅਤੇ ਕੁਝ ਹੋਰ ਮਾਮਲਿਆਂ ’ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫ਼ਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ।
