ਨਾਂਦੇੜ ਤੋਂ ਮੈਂਬਰ ਪਾਰਲੀਮੈਂਟ ਅਜੀਤ ਗੋਪਸੜੇ ਨੇ ਤਿਆਰੀਆਂ ਦਾ ਲਿਆ ਜਾਇਜ਼ਾ
ਨਾਂਦੇੜ: ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਪਾਵਨ ਸ਼ਹਾਦਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਗੁਰਤਾ ਗੱਦੀ ਦੇ 350 ਸਾਲ ਪੂਰੇ ਹੋਣ ’ਤੇ ਸ੍ਰੀ ਹਜੂਰ ਸਾਹਿਬ ਨਾਂਦੇੜ ਦੀ ਧਰਤੀ ਉਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਸਮਾਗਮ 24 ਤੇ 25 ਜਨਵਰੀ ਨੂੰ ਇੱਕ ਵੱਡੇ ਪੰਡਾਲ ਵਿੱਚ ਹੋ ਰਹੇ ਹਨ। ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਮੈਂਬਰ ਪਾਰਲੀਮੈਂਟ ਅਜੀਤ ਗੋਪਸੜੇ ਨੇ ਸ਼ਹੀਦੀ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਜਿੰਦਰ ਸਿੰਘ ਰੰਧਾਵਾ, ਸਤਨਾਮ ਸਿੰਘ ਜੱਜ, ਡਾ. ਦਲਜੀਤ ਸਿੰਘ, ਬਲਰਾਜ ਸਿੰਘ ਰਾਜਾ, ਅਵਤਾਰ ਸਿੰਘ ਵੀ ਹਾਜ਼ਰ ਸਨ।
