
ਕੇਂਦਰ ਸਰਕਾਰ ਨੇ ਸਨਿਚਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਹੁਣ ਤਕ ਕਿਸਾਨਾਂ ਵਿਚ 50,850 ਕਰੋੜ ਰੁਪਏ ਦੀ ਵੰਡ ਕੀਤੀ ਜਾ ਚੁੱਕੀ ਹੈ।
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸਨਿਚਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਹੁਣ ਤਕ ਕਿਸਾਨਾਂ ਵਿਚ 50,850 ਕਰੋੜ ਰੁਪਏ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਯੋਜਨਾ 24 ਫ਼ਰਵਰੀ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਖੇਤੀਬਾੜੀ ਮੰਤਰਾਲੇ ਨੇ ਇਸ ਤੋਂ ਪਹਿਲਾਂ ਯੋਜਨਾ ਨਾਲ ਜੁੜੀ ਜਾਣਕਾਰੀਆਂ ਸਾਂਝੀ ਕੀਤੀਆਂ।
Farmer
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 24 ਫ਼ਰਵਰੀ ਨੂੰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਚ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਯੋਗ ਕਿਸਾਨਾਂ ਨੂੰ ਇਕ ਸਾਲ ਵਿਚ ਤਿੰਨ ਕਿਸ਼ਤਾਂ 'ਚ ਛੇ ਹਜ਼ਾਰ ਰੁਪਏ ਦੀ ਸਹਾਇਤਾ ਮਿਲਦੀ ਹੈ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪ੍ਰਧਾਨ ਮੰਤਰੀ-ਕਿਸਾਨ) ਯੋਜਨਾ 24 ਫ਼ਰਵਰੀ 2020 ਨੂੰ ਇਕ ਸਾਲ ਹੋਣ ਹੋਣ ਵਾਲਾ ਹੈ।
File Photo
ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਯੋਜਨਾ ਦੇਸ਼ ਭਰ ਦੇ ਕਿਸਾਨਾਂ ਦੇ ਪਰਵਾਰਾਂ ਨੂੰ ਉਨ੍ਹਾਂ ਦੀ ਆਮਦਨੀ ਵਿਚ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਖੇਤੀਬਾੜੀ ਦੇ ਕੰਮਾਂ ਸਮੇਤ ਘਰੇਲੂ ਖਰਚਿਆਂ ਲਈ ਯੋਗ ਬਣਾਉਣ ਲਈ ਸ਼ੁਰੂ ਕੀਤੀ ਗਈ ਸੀ। ਮੰਤਰਾਲੇ ਨੇ ਕਿਹਾ, “ਕੇਂਦਰ ਸਰਕਾਰ ਨੇ ਹੁਣ ਤਕ 50,850 ਕਰੋੜ ਰੁਪਏ ਤੋਂ ਵੱਧ ਦੀ ਵੰਡ ਕੀਤੀ ਹੈ।'' ਖੇਤੀਬਾੜੀ ਮਰਦਮਸ਼ੁਮਾਰੀ 2015-16 ਦੇ ਮੁਲਾਂਕਣ ਦੇ ਅਨੁਸਾਰ 14 ਕਰੋੜ ਕਿਸਾਨ ਇਸ ਯੋਜਨਾ ਵਿਚ ਲਾਭ ਲੈ ਸਕਦੇ ਹਨ।
File Photo
ਇਸ ਸਾਲ 20 ਫ਼ਰਵਰੀ ਤਕ 8.46 ਕਰੋੜ ਕਿਸਾਨਾਂ ਨੇ ਯੋਜਨਾ ਦੀ ਰਕਮ ਪ੍ਰਾਪਤ ਕੀਤੀ ਹੈ। ਇਹ ਸਕੀਮ ਦਸੰਬਰ 2018 ਤੋਂ ਲਾਗੂ ਹੈ। ਲਾਭਪਾਤਰੀਆਂ ਦੀ ਪਛਾਣ ਕਰਨ ਦੀ ਅੰਤਮ ਤਾਰੀਖ 1 ਫ਼ਰਵਰੀ 2019 ਨੂੰ ਰੱਖੀ ਗਈ ਸੀ। ਇਹ ਕੰਮ ਰਾਜ ਸਰਕਾਰਾਂ ਦੀ ਜ਼ਿੰਮੇਵਾਰੀ ਸੀ। ਇਸ ਯੋਜਨਾ ਦੇ ਤਹਿਤ ਸਿਰਫ ਉਨ੍ਹਾਂ ਛੋਟੇ ਕਿਸਾਨਾਂ ਨੂੰ ਲਾਭ ਮਿਲਨਾ ਸੀ ਜਿਨ੍ਹਾਂ ਕੋਲ ਦੋ ਏਕੜ ਜਾਂ ਇਸ ਤੋਂ ਘੱਟ ਖੇਤ ਸਨ। ਹਾਲਾਂਕਿ, ਬਾਅਦ ਵਿਚ ਸਾਰੇ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਇਸਦੇ ਯੋਗ ਬਣਾਇਆ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।