ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੇਤੀ ਚੈਕਿੰਗ
Published : Feb 23, 2021, 6:30 pm IST
Updated : Feb 23, 2021, 7:00 pm IST
SHARE ARTICLE
Sukhjinder singh Randhwa
Sukhjinder singh Randhwa

- ਬਰਾਂਚ ਮੈਨੇਜਰ ਤੇ ਸਹਾਇਕ ਮੈਨੇਜਰ ਗੈਰ ਹਾਜ਼ਰ ਪਾਏ ਗਏ, ਦੋਵਾਂ ਨੂੰ ਮੁਅੱਤਲ ਕਰਨ ਦੇ ਆਦੇਸ਼

ਚੰਡੀਗੜ੍ਹ : ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੰਗਲਵਾਰ ਨੂੰ ਸੈਕਟਰ-17 ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਬਰਾਂਚ ਦੀ ਅਚਨਚੇਤ ਚੈਕਿੰਗ ਕੀਤੀ ਗਈ । ਅੱਜ ਬਾਅਦ ਦੁਪਹਿਰ ਕੀਤੀ ਚੈਕਿੰਗ ਦੌਰਾਨ ਬਰਾਂਚ ਮੈਨੇਜਰ ਬਲਦੇਵ ਰਾਜ ਅਤੇ ਸਹਾਇਕ ਮੈਨੇਜਰ ਬਲਜਿੰਦਰ ਸਿੰਘ ਗੈਰ ਹਾਜ਼ਰ ਪਾਏ ਗਏ। ਸਹਿਕਾਰਤਾ ਮੰਤਰੀ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ।

Sukhjinder RandhawaSukhjinder Randhawa ਸਹਿਕਾਰਤਾ ਮੰਤਰੀ ਨੇ ਕਿਹਾ ਕਿ ਜਿੱਥੇ ਸਹਿਕਾਰਤਾ ਵਿਭਾਗ ਕਿਸਾਨੀ ਭਾਈਚਾਰੇ ਤੇ ਪੇਂਡੂ ਖੇਤਰ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ ਉਥੇ ਸਹਿਕਾਰੀ ਬੈਂਕ ਦਾ ਸਿੱਧਾ ਸਬੰਧ ਸ਼ਹਿਰੀ ਤੇ ਪੇਂਡੂ ਸਭ ਤਰਾਂ ਦੇ ਉਪਭੋਗਤਾਵਾਂ ਨਾਲ ਹੈ ਜਿਸ ਕਾਰਨ ਅਨੁਸਾਸ਼ਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਹਿਕਾਰੀ ਬੈਂਕ ਸਮੇਤ ਹੋਰਨਾਂ ਸਹਿਕਾਰੀ ਅਦਾਰਿਆਂ ਵਿੱਚ ਡਿਊਟੀ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement