ਕਿਸਾਨ ਜਥੇਬੰਦੀਆਂ ਨੇ ਟਿਕਰੀ ਪ੍ਰਦਰਸ਼ਨ ਸਥਲ ’ਤੇ ਦਿੱਲੀ ਪੁਲਿਸ ਦੇ ਪੋਸਟਰਾਂ ਨੂੰ ਲੈ ਕੇ ਜਤਾਇਆ ਇਤਰਾਜ਼
Published : Feb 23, 2021, 8:30 pm IST
Updated : Feb 23, 2021, 9:53 pm IST
SHARE ARTICLE
Farmers Unions
Farmers Unions

ਪ੍ਰਦਰਸ਼ਨਕਾਰੀ ਅਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰ ਰਹੇ, ਦਿੱਲੀ ਪੁਲਿਸ ਨੇ ਦੱਸਿਆ ਨਿਯਤਮ ਪ੍ਰਕਿਰਿਆ

ਨਵੀਂ ਦਿੱਲੀ : ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੁਧ ਪ੍ਰਰਦਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਰਾਸ਼ਟਰੀ ਰਾਜਧਾਨੀ ਦੇ ਟਿਕਰੀ ਬਾਰਡਰ ਸਥਿਤੀ ਪ੍ਰਦਰਸ਼ਨ ਸਥਲਾਂ ’ਤੇ ਦਿੱਲੀ ਪੁਲਿਸ ਵਲੋਂ ਲਗਾਏ ਗਏ ਕਥਿਤ ਚਿਤਾਵਨੀ ਵਾਲੇ ਪੋਸਟਰਾਂ ’ਤੇ ਇਤਰਾਜ਼ ਪ੍ਰਗਟਾਇਆ ਹੈ। ਪੁਲਿਸ ਨੇ ਹਾਲਾਂਕਿ ਦਾਅਵਾ ਕੀਤਾ ਹੈ ਕਿ ਇਹ ਪੋਸਟਰ ਨਵੇਂ ਨਹੀਂ ਹਨ ਅਤੇ ਇਨ੍ਹਾਂ ’ਚ ਪ੍ਰਦਰਸ਼ਨਕਾਰੀਆਂ ਨੂੰ ਸਿਰਫ਼ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। 

Kisan UnionsKisan Unions

ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਪੁਲਿਸ ਦੇ ਕਦਮ ਦਾ ਵਿਰੋਧ ਕਰਦਾ ਹੈ ਕਿਉਂਕਿ ਪ੍ਰਦਰਸ਼ਨਕਾਰੀ ਅਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰ ਰਹੇ ਹਨ ਅਤੇ ਕਿਸਾਨਾਂ ਤੋਂ ਸ਼ਾਂਤੀਪੂਰਣ ਅਪਣਾ ਪ੍ਰਦਰਸ਼ਨ ਜਾਰੀ ਰਖਣ ਦੀ ਅਪੀਲ ਕੀਤੀ। ਮੋਰਚੇ ਨੇ ਇਕ ਬਿਆਨ ਵਿਚ ਕਿਹਾ, ‘‘ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਦੇ ਪ੍ਰਦਰਸ਼ਨ ਸਥਲ ’ਤੇ ਕੁਝ ਪੋਸਟਰ ਲਗਾਏ ਹਨ ਜਿਸ ਵਿਚ ਕਿਸਾਨਾਂ ਨੂੰ ਚਿਤਾਵਨੀ ਦਿਤੀ ਗਏ ਹੈ ਕਿ ਉਨ੍ਹਾਂ ਨੂੰ ਇਹ ਇਲਾਕਾ ਖ਼ਾਲੀ ਕਰਨਾ ਹੋਵੇਗਾ।

Warning to stop protestWarning to stop protest

ਇਹ ਪੋਸਟਰ ਗ਼ਲਤ ਹਨ ਕਿਉਂਕਿ ਕਿਸਾਨ ਅਪਣੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਾਂਤੀਪੂਰਣ ਪ੍ਰਦਰਸ਼ਨ ਕਰ ਰਹੇ ਹਨ।’’ ਬਿਆਨ ਵਿਚ ਕਿਹਾ ਗਿਆ, ‘‘ਅਸੀਂ ਇਸ ਤਰ੍ਹਾਂ ਦੀ ਧਮਕੀਆਂ ਅਤੇ ਚਿਤਾਵਨੀਆਂ ਰਾਹੀਂ ਪ੍ਰਦਰਸ਼ਨ ਖ਼ਤਮ ਕਰਨ ਦੀ ਸਾਜ਼ਸ਼ਾਂ ਦਾ ਵਿਰੋਧ ਕਰਾਂਗੇ।’’ ਪੋਸਟਰ ਵਿਚ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਇਲਾਕਾ ਖ਼ਾਲੀ ਕਰਨ ਲਈ ਕੋਈ ਸਮੇਂ ਸੀਮਾ ਨਹੀਂ ਦਿਤੀ ਹੈ। 

Tikri borderTikri border

ਦੂਜੇ ਪਾਸੇ, ਦਿੱਲੀ ਪੁਲਿਸ ਨੇ ਇਸ ਨੂੰ ‘‘ਨਿਯਮਤ’’ ਪ੍ਰਕਿਰਿਆ ਦਸ ਰਹੀ ਹੈ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਪ੍ਰਦਰਸ਼ਨ ਸ਼ੁਰੂ ਹੋਣ ’ਤੇ ਸਰਹੱਦੀ ਇਲਾਕਿਆਂ ਵਿਚ ਇਹ ਪੋਸਟਰ ਲਗਾਏ ਗਏ ਸਨ। ਇਹ ਇਕ ਨਿਯਮਤ ਕਵਾਇਦ ਹੈ। ਪੁਲਿਸ ਨੇ ਪੋਸਟਰਾਂ ਰਾਹੀਂ ਉਨ੍ਹਾਂ ਨੂੰ ਇਹ ਦਸਿਆ ਹੈ ਕਿ ਉਹ ਹਰਿਆਣਾ ਦੇ ਅਧਿਕਾਰ ਖੇਤਰ ਵਿਚ ਹਨ ਅਤੇ ਉਨ੍ਹਾਂ ਨੂੰ ਗ਼ੈਰ ਕਾਨੂੰਨੀ ਢੰਗ ਰਾਹੀਂ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।’’  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement