
ਅੱਜ ਤੋਂ ਦੋ ਦਿਨ ਲਈ ਸ੍ਰੀਲੰਕਾ ਦੌਰੇ ’ਤੇ ਪਾਕਿ ਪੀਐਮ
ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੋ ਦਿਨ ਦੇ ਸ੍ਰੀਲੰਕਾ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਭਾਰਤ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪਣੇ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
Imran Khan
ਦੱਸ ਦਈਏ ਕਿ ਪਾਕਿ ਪੀਐਮ ਅੱਜ 23 ਫਰਵਰੀ ਨੂੰ ਅਪਣੇ ਮੰਤਰੀ ਮੰਡਲ ਦੇ ਸਹਿਯੋਗੀਆਂ ਅਤੇ ਇਕ ਉੱਚ ਪੱਧਰੀ ਵਪਾਰਕ ਵਫਦ ਨਾਲ ਸ੍ਰੀਲੰਕਾ ਦੇ ਦੋ ਦਿਨਾਂ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਭਾਰਤੀ ਹਵਾਈ ਖੇਤਰ ਦੀ ਵਰਤੋਂ ਦੀ ਜ਼ਰੂਰਤ ਹੋਵੇਗੀ।
Pm Modi
ਜ਼ਿਕਰਯੋਗ ਹੈ ਕਿ ਸਾਲ 2019 ਵਿਚ ਪਾਕਿਸਤਾਨ ਨੇ ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਮਰੀਕਾ ਅਤੇ ਸਾਊਦੀ ਅਰਬ ਦੀਆਂ ਉਡਾਣਾਂ ਲਈ ਏਅਰਸਪੇਸ ਵਰਤਣ ਤੋਂ ਇਨਕਾਰ ਕਰ ਦਿੱਤਾ ਸੀ।