ਦਿਸ਼ਾ ਰਵੀ ਦੀ ਜ਼ਮਾਨਤ ‘ਤੇ ਮਾਂ ਨੇ ਕਿਹਾ, ਮੇਰੇ ਪਰਿਵਾਰ ਨੂੰ ਸਾਡੇ ਦੇਸ਼ ਕਾਨੂੰਨ ‘ਤੇ ਪੂਰਾ ਵਿਸ਼ਵਾਸ
Published : Feb 23, 2021, 7:14 pm IST
Updated : Feb 23, 2021, 7:14 pm IST
SHARE ARTICLE
Disha ravi
Disha ravi

ਜ਼ਿਕਰਯੋਗ ਹੈ ਕਿ ਟੂਲਕਿਟ ਮਾਮਲੇ ਵਿਚ ਗ੍ਰਿਫ਼ਤਾਰ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਨਵੀਂ ਦਿੱਲੀ : ਅਸੀਂ ਖੁਸ਼ ਹਾਂ ਤੇ ਮੇਰੇ ਪਰਿਵਾਰ ਨੂੰ ਸਾਡੇ ਦੇਸ਼ ਦੇ ਰਾਜ ਪ੍ਰਬੰਧ ਅਤੇ ਕਾਨੂੰਨ ‘ਤੇ ਸਾਨੂੰ ਪੂਰਾ ਵਿਸ਼ਵਾਸ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿਸ਼ਾ ਰਵੀ ਦੀ ਮਾਂ ਨੇ ਕੀਤਾ । ਉਨ੍ਹਾਂ ਕਿਹਾ ਕਿ ਮੇਰੀ ਬੇਟੀ ਦਿਸ਼ਾ ਦੀ ਜ਼ਮਾਨਤ ਹੋ ਗਈ ਹੈ , ਸਾਡਾ ਪੂਰਾ ਪਰਿਵਾਰ ਖੁਸ਼ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਸਰਕਾਰ ਸਾਡੇ ਨਾਲ ਪੂਰਾ ਇਨਸਾਫ ਕਰੇਗੀ । ਸਾਨੂੰ ਸਾਡੇ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ । 

Disha RaviDisha Raviਜ਼ਿਕਰਯੋਗ ਹੈ ਕਿ ਟੂਲਕਿਟ ਮਾਮਲੇ ਵਿਚ ਗ੍ਰਿਫ਼ਤਾਰ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਿਸ਼ਾ ਰਵੀ ਨੂੰ ਇਕ ਲੱਖ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲੀ ਹੈ । ਐਡੀਸ਼ਨ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਨੂੰ ਜਮਾਨਤ ਦਿੱਤੀ ਹੈ। ਬੀਤੇ ਦਿਨੀ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜ ਦਿੱਤਾ ਸੀ। ਇਸ ਸਬੰਧ 'ਚ ਅੱਜ ਪੁਲਿਸ ਵੱਲੋਂ ਦਿਸ਼ਾ ਨੂੰ ਸਾਈਬਰ ਸੈੱਲ ਦਫ਼ਤਰ 'ਚ ਲਿਆਂਦਾ ਗਿਆ ਸੀ। 

disha ravidisha raviਦੱਸਣਯੋਗ ਹੈ ਕਿ ਬੀਤੇ ਦਿਨੀ ਦਿਸ਼ਾ ਰਵੀ ਨੂੰ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਅਦਾਲਤ ਵਿਚ ਪੇਸ਼ ਕੀਤਾ। ਸੁਣਵਾਈ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦੇ ਪੰਜ ਦਿਨ ਦਾ ਰਿਮਾਡ ਮੰਗਿਆ ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜ ਦਿੱਤਾ ਹੈ।

Disha RaviDisha Raviਇਸ ਤੋਂ ਪਹਿਲਾ ਪਿਛਲੀ ਅਦਾਲਤ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦਾ ਰਿਮਾਡ ਨਹੀਂ ਸੀ ਮੰਗਿਆ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਦਿਸ਼ਾ ਰਵੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੋਬਾਈਲ ਵਿਚ ਜਿਹੜੀ ਵੀ ਜਾਣਕਾਰੀ ਮੌਜੂਦ ਸੀ, ਉਹ ਸਾਰੀ ਪੁਲਿਸ ਕੋਲ ਵੀ ਹੈ। ਇਸ ਸਬੰਧੀ ਅਸੀਂ ਅਦਾਲਤ ਵਿਚ ਅਰਜ਼ੀ ਵੀ ਦਿੱਤੀ ਸੀ। ਦੂਜੇ ਪਾਸੇ ਪੁਲਿਸ ਨੇ ਆਪਣਾ ਪੱਖ ਰਖਦਿਆਂ ਕਿਹਾ ਕਿ ਦਿਸ਼ਾ ਰਵੀ ਨੇ ਸਾਰੇ ਦੋਸ਼ਾਂ ਨੂੰ ਸ਼ਾਤਨੂ-ਨਿਕਿਤਾ ਸਿਰ ਪਾ ਦਿਤਾ ਹੈ, ਇਸ ਲਈ ਸਾਰਿਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁਛਗਿੱਛ ਕਰਨੀ ਜ਼ਰੂਰੀ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement