
ਪੀਐਮ ਮੋਦੀ ਨੇ ਕਿਹਾ ਮੈਂ ਉਨ੍ਹਾਂ ਸਾਰੇ ਲੋਕਾਂ ਦੇ ਪਰਵਾਰਾਂ ਪ੍ਰਤੀ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਾ ਹਾਂ।
ਪਟਨਾ: ਬਿਹਾਰ ਦੇ ਕਟਿਹਾਰ ਵਿਚ ਭਿਆਨਕ ਸੜਕ ਹਾਦਸੇ ਦੌਰਾਨ ਛੇ ਲੋਕਾਂ ਦੀ ਮੌਤ ਅਤੇ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਭਿਆਨਕ ਹਾਦਸਾ ਕੁਰਸੇਲਾ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 31 ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਲੋਕ ਸਮਸਤੀਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਥੇ ਸਥਿਤ ਪੁਲ ’ਤੇ ਤੇਜ਼ ਰਫ਼ਤਾਰ ਟਰੱਕ ਅਤੇ ਐਸਯੂਵੀ ਵਿਚਾਲੇ ਭਿਆਨਕ ਟੱਕਰ ਹੋਈ।
photoਇਸ ਦੌਰਾਨ ਕਾਰ ਵਿਚ ਸਵਾਰ ਨੌ ਲੋਕਾਂ ਵਿਚੋਂ ਛੇ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਜਾਰੀ ਹੈ। ਉੱਥੇ ਹੀ ਸਥਾਨਕ ਪ੍ਰਸ਼ਾਸਨ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਕਾਰ ਵਿਚ ਸਵਾਰ ਪਰਵਾਰ ਅਪਣੀ ਲੜਕੀ ਦੇ ਵਿਆਹ ਲਈ ਲੜਕਾ ਦੇਖਣ ਫੁਲਵਰੀਆ ਆਇਆ ਸੀ। ਉਹ ਲੜਕਾ ਦੇਖਣ ਤੋਂ ਬਾਅਦ ਵਾਪਸ ਘਰ ਜਾ ਰਹੇ ਸੀ। ਇਸ ਦੌਰਾਨ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਅਨੁਸਾਰ ਇਹ ਹਾਦਸਾ ਸਵੇਰੇ 4 ਵਜੇ ਵਾਪਰਿਆ ਹੈ।
Pm Modiਇਸ ਘਟਨਾ ’ਤੇ ਪੀਐਮ ਦਫ਼ਤਰ ਵਲੋਂ ਟਵੀਟ ਕੀਤਾ ਗਿਆ। ਟਵੀਟ ਵਿਚ ਪੀਐਮ ਮੋਦੀ ਨੇ ਕਿਹਾ ਕਟਿਹਾਰ ਵਿਚ ਹੋਏ ਸੜਕ ਹਾਦਸੇ ਵਿਚ ਕੁਝ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਦੇ ਪਰਵਾਰਾਂ ਪ੍ਰਤੀ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਾ ਹਾਂ।