ਸੌਦਾ ਸਾਧ ਨੂੰ Z-plus Security ਦੇਣ ਤੋਂ ਅਣਜਾਣ ਅਨਿਲ ਵਿੱਜ, ਦਿੱਤਾ ਹੈਰਾਨ ਕਰਨ ਵਾਲਾ ਬਿਆਨ 
Published : Feb 23, 2022, 3:19 pm IST
Updated : Feb 23, 2022, 3:19 pm IST
SHARE ARTICLE
Anil Vij
Anil Vij

ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਆਖ ਦਿੱਤਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਮੇਰੇ ਕੋਲ ਅਜਿਹੀ ਕੋਈ ਫਾਈਲ ਆਈ ਹੈ।

 

 ਹਰਿਆਣਾ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ’ਚ ਜਬਰ ਜਨਾਹ ਦੇ ਦੋਸ਼ਾਂ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਸੌਦਾ ਸਾਧ ਨੂੰ 21 ਦਿਨਾਂ ਦੀ ਫਰਲੋ ਦੇਣ ਪਿੱਛੋਂ ਹੁਣ ਉਸ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਹਰਿਆਣਾ ਸਰਕਾਰ ਨੇ ਜ਼ੈੱਡ ਪਲੱਸ ਸੁਰੱਖਿਆ ਦੇ ਦਿੱਤੀ ਹੈ।

file photo

ਜਿਸ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ। ਹੁਣ ਸਵਾਲ ਉਠ ਰਹੇ ਹਨ ਕਿ ਸੂਬਾ ਸਰਕਾਰ ਵੱਲੋਂ ਜੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ ਤੇ ਗ੍ਰਹਿ ਮੰਤਰੀ ਨੂੰ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਦਿੱਤੀ ਗਈ।
ਅਨਿਲ ਵਿੱਜ ਨੂੰ ਜਦੋਂ ਡੇਰਾ ਮੁਖੀ ਨੂੰ ਜੈੱਡ ਪਲੱਸ ਸੁਰੱਖਿਆ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਆਖ ਦਿੱਤਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਮੇਰੇ ਕੋਲ ਅਜਿਹੀ ਕੋਈ ਫਾਈਲ ਆਈ ਹੈ।

Ram RahimRam Rahim

ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਖ਼ਾਲਿਸਤਾਨ ਸਮਰਥਕਾਂ ਤੋਂ ਡੇਰਾ ਸਿਰਸਾ ਮੁਖੀ ਦੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਡੇਰਾ ਸਿਰਸਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਸੌਦਾ ਸਾਧ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਸਥਿਤ ਡੇਰੇ ਤੱਕ ਪਹੁੰਚਾਇਆ ਗਿਆ ਸੀ। ਇਸ ਤੋਂ ਪਹਿਲਾਂ ਪਿਛਲੇ ਸਾਲ ਡੇਰਾ ਮੁਖੀ ਨੂੰ ਆਪਣੀ ਬਿਮਾਰ ਮਾਂ ਨਾਲ ਮੁਲਾਕਾਤ ਲਈ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਸਿਹਤ ਠੀਕ ਨਾ ਹੋਣ ਕਰ ਕੇ ਡੇਰਾ ਮੁਖੀ ਨੂੰ ਕਈ ਵਾਰ ਹਸਪਤਾਲ ਵੀ ਲਿਜਾਇਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement