ਸੁਰੱਖਿਆ ਦੇ ਖ਼ਤਰੇ ਨੂੰ ਵੇਖਦੇ ਹੋਏ ਸੌਦਾ ਸਾਧ ਨੂੰ ਦਿੱਤੀ ਗਈ Z+ ਸਕਿਉਰਿਟੀ- ਮਨੋਹਰ ਲਾਲ ਖੱਟਰ
Published : Feb 23, 2022, 3:44 pm IST
Updated : Feb 23, 2022, 4:04 pm IST
SHARE ARTICLE
Manohar Lal Khattar
Manohar Lal Khattar

'ਸੁਰੱਖਿਆ ਦਾ ਫਰਲੋ ਨਾਲ ਕੋਈ ਸਬੰਧ ਨਹੀਂ ਹੈ'

 

 ਅੰਬਾਲਾ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸਕਿਉਰਿਟੀ ਦੇਣ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਸਵਾਲ ਉਠ ਰਹੇ ਹਨ। ਇਸ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

 

Sauda SadhSauda Sadh

ਖੱਟਰ ਨੇ ਕਿਹਾ ਕਿ ਸੁਰੱਖਿਆ ਖ਼ਤਰੇ ਦੇ ਹਿਸਾਬ ਨਾਲ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ। ਕੈਦੀ ਦੀ ਸੁਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਲ੍ਹ 'ਚ ਬੰਦ ਜਾਂ ਫਰਲੋ 'ਤੇ ਕੈਦੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ ਹੁੰਦੀ ਹੈ। ਕੈਦੀ ਨੂੰ ਉਸ ਦੇ ਗੁਨਾਹ ਦੀ ਸਜ਼ਾ ਮਿਲ ਚੁੱਕੀ ਹੈ, ਜਦੋਂ ਤੱਕ ਸਜ਼ਾ ਬਾਕੀ ਹੈ, ਉਸ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ, ਜੇਲ੍ਹ ਦੀ ਸੁਰੱਖਿਆ ਵੱਖਰੀ ਹੈ।

 

Manohar Lal KhattarManohar Lal Khattar

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕੈਦੀਆਂ ਨੂੰ ਫਰਲੋ ਦਾ ਅਧਿਕਾਰ ਹੈ, ਉਹ ਆਪਣੇ ਅਧਿਕਾਰ ਅਨੁਸਾਰ ਬਾਹਰ ਆਉਂਦੇ ਹਨ। ਸਾਡੇ ਕੋਲ ਅਜਿਹੇ ਇਨਪੁਟਸ ਸਨ ਕਿ ਸੌਦਾ ਸਾਧ ਨੂੰ ਖ਼ਤਰਾ ਹੈ ਜਿਸ ਕਰਕੇ ਉਸ ਨੂੰ ਸਕਿਓਰਿਟੀ ਦਿੱਤੀ ਗਈ ਹੈ। ਜਦੋਂ ਇਸ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ ਕਿ ਉਸ ਨੂੰ ਸੁਰੱਖਿਆ ਨੂੰ ਲੈ ਕੇ ਕੋਈ ਖ਼ਤਰਾ ਨਹੀਂ ਤਾਂ ਸਕਿਓਰਿਟੀ ਹਟਾ ਦਿੱਤੀ ਜਾਵੇਗੀ।

Sauda SadhSauda Sadh

ਦੱਸ ਦੇਈਏ ਕਿ ਸੌਦਾ ਸਾਧ ਨੂੰ ਪੈਰੋਲ ਦੇਣ ‘ਤੇ ਹਰਿਆਣਾ ਸਰਕਾਰ ਨੇ ਬੀਤੇ ਦਿਨ ਹਾਈਕੋਰਟ ਵਿਚ ਜਵਾਬ ਦਿੱਤਾ ਸੀ ਕਿ ਸੌਦਾ ਸਾਧ ਕੋਈ ਹਾਰਡ ਕੋਰ ਅਪਰਾਧੀ ਨਹੀਂ ਹੈ। ਉਸ ਨੂੰ ਪੈਰੋਲ ਦਾ ਪੂਰਾ ਅਧਿਕਾਰ ਹੈ।

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement