
ਦੋਵਾਂ ਦੇ ਖ਼ਿਲਾਫ਼ ਥਾਣਾ ਪੜਾਵਾ ਵਿਖੇ ਧਾਰਾ 18-61-85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅੰਬਾਲਾ : ਹਰਿਆਣਾ ਦੇ ਅੰਬਾਲਾ 'ਚ ਸੀ.ਆਈ.ਏ.-1 ਨੇ ਨਸ਼ੇ ਦੀ ਵੱਡੀ ਖੇਪ ਸਮੇਤ 2 ਸਪਲਾਇਰਾਂ ਨੂੰ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਹਨ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 520 ਗ੍ਰਾਮ ਅਫੀਮ ਬਰਾਮਦ ਹੋਈ ਹੈ। ਸੀਆਈਏ ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਡੂੰਘਾਈ ਨਾਲ ਪੁੱਛਗਿੱਛ ਲਈ ਰਿਮਾਂਡ ’ਤੇ ਲਿਆਵੇਗੀ।
ਪੁਲਿਸ ਅਨੁਸਾਰ ਸੀਆਈਏ-1 ਦੀ ਟੀਮ ਨਨਹੇੜਾ ਟੀ ਪੁਆਇੰਟ ਜੀਟੀ ਰੋਡ ਅੰਬਾਲਾ ਛਾਉਣੀ ’ਤੇ ਗਸ਼ਤ ’ਤੇ ਸੀ। ਇਸੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਪਿੰਡ ਲੱਖੋ ਮਾਜਰਾ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਹਰਪ੍ਰੀਤ ਸਿੰਘ ਅਤੇ ਗੁਰਜਿੰਦਰ ਸਿੰਘ ਅਫੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਦੋਵੇਂ ਸਪਲਾਇਰ ਇਸ ਸਮੇਂ ਨਨਹੇੜਾ ਫਾਟਕ ਨਵੇਂ ਰੇਲਵੇ ਪੁਲ ਦੇ ਉੱਪਰ ਵੱਡੇ ਪੱਧਰ 'ਤੇ ਅਫੀਮ ਦੀ ਸਪਲਾਈ ਕਰਨ ਲਈ ਬੈਠੇ ਹਨ।
ਇਹ ਖ਼ਬਰ ਵੀ ਪੜ੍ਹੋ - ਹਾਈਕੋਰਟ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਦੀ ਪ੍ਰੋਬੇਸ਼ਨ ਮਿਆਦ ਦੌਰਾਨ ਮਿਲੇਗੀ ਪੂਰੀ ਤਨਖਾਹ ਤੇ ਭੱਤੇ, ਪੰਜਾਬ ਸਰਕਾਰ ਨੂੰ ਦਿੱਤਾ ਹੁਕਮ
ਸੀਆਈਏ ਨੇ ਤੁਰੰਤ ਛਾਪਾ ਮਾਰ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਅਤੇ ਗੁਰਜਿੰਦਰ ਸਿੰਘ ਦੱਸਿਆ। ਪੁਲਿਸ ਨੇ ਈਟੀਓ ਪੰਕਜ ਸਾਗਰ ਦੀ ਹਾਜ਼ਰੀ ਵਿੱਚ ਮੁਲਜ਼ਮਾਂ ਦੀ ਭਾਲ ਕੀਤੀ। ਪੁਲਿਸ ਨੇ ਹਰਪ੍ਰੀਤ ਸਿੰਘ ਦੇ ਕਬਜ਼ੇ 'ਚੋਂ 220 ਗ੍ਰਾਮ ਅਫੀਮ ਅਤੇ ਗੁਰਜਿੰਦਰ ਸਿੰਘ ਦੇ ਕਬਜ਼ੇ 'ਚੋਂ 300 ਗ੍ਰਾਮ ਅਫੀਮ ਬਰਾਮਦ ਕੀਤੀ। ਦੋਵਾਂ ਦੇ ਖ਼ਿਲਾਫ਼ ਥਾਣਾ ਪੜਾਵਾ ਵਿਖੇ ਧਾਰਾ 18-61-85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।