ਕੇਂਦਰ ਸਮੇਤ ਚਾਰ ਸੂਬਿਆਂ ’ਤੇ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਦਾਇਰ
Published : Feb 23, 2024, 8:45 pm IST
Updated : Feb 23, 2024, 8:45 pm IST
SHARE ARTICLE
Supreme Court
Supreme Court

ਸੜਕਾਂ ਜਾਮ ਕਰਨ ਸਮੇਤ ਮਨਾਹੀ ਦੇ ਉਪਾਵਾਂ ਨੂੰ ਗਲਤ ਤਰੀਕੇ ਨਾਲ ਲਾਗੂ ਕੀਤੇ : ਪਟੀਸ਼ਨ

ਨਵੀਂ ਦਿੱਲੀ: ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਚ ਕੇਂਦਰ ਅਤੇ ਕੁੱਝ ਸੂਬਿਆਂ ’ਚ ਕਿਸਾਨਾਂ ਦੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਹੈ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਕੇਂਦਰ ਅਤੇ ਕੁੱਝ ਸੂਬਿਆਂ ਨੇ ਅਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕਈ ਕਿਸਾਨ ਸੰਗਠਨਾਂ ਵਲੋਂ ਸੱਦੇ ਗਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਧਮਕੀਆਂ ਦਿਤੀਆਂ ਹਨ ਅਤੇ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਨੂੰ ਮਜ਼ਬੂਤ ਕੀਤਾ ਹੈ। 

ਸਿੱਖ ਚੈਂਬਰ ਆਫ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ ਅਗਨੋਸਟੋਸ ਥੀਓਸ ਵਲੋਂ ਦਾਇਰ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪਟੀਸ਼ਨਕਰਤਾ ਉਨ੍ਹਾਂ ਕਿਸਾਨਾਂ ਦੇ ਹਿੱਤ ’ਚ ਪਰਮਿਟ ਦੀ ਮੰਗ ਕਰਦਾ ਹੈ, ਜਿਨ੍ਹਾਂ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ’ਚ ਅਣਉਚਿਤ ਵਿਵਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਸੂਬਾ ਸਰਕਾਰਾਂ ਨੇ ਜ਼ਬਰਦਸਤੀ ਗ੍ਰਿਫਤਾਰ ਕੀਤਾ, ਹਿਰਾਸਤ ’ਚ ਲਿਆ ਅਤੇ ਕੇਂਦਰ ਨੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰਨ, ਟ੍ਰੈਫਿਕ ਡਾਇਵਰਟ ਕਰਨ ਅਤੇ ਸੜਕਾਂ ਜਾਮ ਕਰਨ ਸਮੇਤ ਮਨਾਹੀ ਦੇ ਉਪਾਵਾਂ ਨੂੰ ਗਲਤ ਤਰੀਕੇ ਨਾਲ ਲਾਗੂ ਕੀਤਾ। 

ਇਸ ਵਿਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਨੇ ਅੰਦੋਲਨਕਾਰੀ ਕਿਸਾਨਾਂ ਵਿਰੁਧ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪੈਲੇਟਾਂ ਦੀ ਵਰਤੋਂ ਵਰਗੇ ਹਮਲਾਵਰ ਅਤੇ ਹਿੰਸਕ ਕਦਮ ਚੁਕੇ ਹਨ, ਜਿਸ ਨਾਲ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਡਾਕਟਰੀ ਸਹਾਇਤਾ ਦੀ ਅਣਹੋਂਦ ਵਿਚ ਸੱਟਾਂ ਗੰਭੀਰ ਹੋ ਗਈਆਂ ਅਤੇ ਮੌਤਾਂ ਵੀ ਹੋਈਆਂ। ਦਿੱਲੀ ਦੀਆਂ ਸਰਹੱਦਾਂ ’ਤੇ ਕਿਲ੍ਹਾਬੰਦੀ ਨੇ ‘ਦੁਸ਼ਮਣੀ ਅਤੇ ਹਿੰਸਕ ਸਥਿਤੀ’ ਪੈਦਾ ਕਰ ਦਿਤੀ ਹੈ ਅਤੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੇ ਅਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿਤੀ ਹੈ।

ਉਨ੍ਹਾਂ ਕਿਹਾ ਕਿ ਸ਼ਾਂਤਮਈ ਕਿਸਾਨਾਂ ਨੂੰ ਅਪਣੇ ਲੋਕਤੰਤਰੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਨ ਲਈ ਅਪਣੀ ਹੀ ਸਰਕਾਰ ਵਲੋਂ ਅਤਿਵਾਦ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਪਟੀਸ਼ਨ ’ਚ ਪੀੜਤ ਕਿਸਾਨਾਂ ਅਤੇ ਉਨ੍ਹਾਂ ਦੇ ਪਰਵਾਰਾਂ ਲਈ ਢੁਕਵੇਂ ਮੁਆਵਜ਼ੇ ਤੋਂ ਇਲਾਵਾ ਪੁਲਿਸ ਵਲੋਂ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰੀਪੋਰਟ ਮੰਗੀ ਗਈ ਹੈ।

ਪੁਲਿਸ ਨੇ ਕਿਸਾਨਾਂ ਨੂੰ ਖਨੌਰੀ ਜਾਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ 

ਹਿਸਾਰ: ਪੰਜਾਬ ਅਤੇ ਹਰਿਆਣਾ ਦੇ ਖਨੌਰੀ ਬਾਰਡਰ ਵਲ ਮਾਰਚ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਸ਼ੁਕਰਵਾਰ ਨੂੰ ਅੱਥਰੂ ਗੈਸ ਦੇ ਗੋਲੇ ਛੱਡੇ। ਚਸ਼ਮਦੀਦਾਂ ਅਨੁਸਾਰ ਕਿਸਾਨ ਖੇੜੀ ਚੋਪਟਾ ਪਿੰਡ ਤੋਂ ਹਿਸਾਰ-ਨਾਰਨੌਂਦ ਰੋਡ ’ਤੇ ਖਨੌਰੀ ਬਾਰਡਰ ਵਲ ਜਾ ਰਹੇ ਸਨ ਜਦੋਂ ਪੁਲਿਸ ਨੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਕਿਸਾਨ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਖਨੌਰੀ ਬਾਰਡਰ ’ਤੇ ਡੇਰਾ ਲਾ ਕੇ ਬੈਠੇ ਹਨ। ਉਹ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਦਿਤੇ ਗਏ ‘ਦਿੱਲੀ ਚਲੋ’ ਦੇ ਸੱਦੇ ਦੇ ਜਵਾਬ ’ਚ ਉੱਥੇ ਇਕੱਠੇ ਹੋਏ ਹਨ।

ਕਿਸਾਨ ਅੰਦੋਲਨ : ਸੰਯੁਕਤ ਕਿਸਾਨ ਮੋਰਚਾ ਨੇ ਮਨਾਇਆ ਕਾਲਾ ਦਿਵਸ, ਭਾਜਪਾ ਨੇਤਾਵਾਂ ਦਾ ਪੁਤਲਾ ਫੂਕਿਆ 

ਹੁਸ਼ਿਆਰਪੁਰ/ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਸੂਬੇ ਦੀ ਸਰਹੱਦ ’ਤੇ ਦੋ ਥਾਵਾਂ ’ਤੇ ਡਟੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁਧ ਹਰਿਆਣਾ ਪੁਲਿਸ ਦੀ ਕਾਰਵਾਈ ਦੇ ਵਿਰੋਧ ’ਚ ਸ਼ੁਕਰਵਾਰ ਨੂੰ ‘ਕਾਲਾ ਦਿਵਸ’ ਮਨਾਇਆ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦੇ ਪੁਤਲੇ ਸਾੜੇ। 

ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਪੁਲਿਸ ਅਤੇ ਪੰਜਾਬ ਦੇ ਕਿਸਾਨਾਂ ਦਰਮਿਆਨ ਹੋਈ ਹਿੰਸਾ ’ਚ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਸੋਗ ’ਚ ‘ਕਾਲਾ ਦਿਵਸ’ ਮਨਾਉਣ ਦਾ ਸੱਦਾ ਦਿਤਾ ਸੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸ਼ੁਕਰਵਾਰ ਨੂੰ ਕਿਹਾ ਕਿ ਉਸ ਨੇ ਸ਼ੁਭਕਰਨ ਸਿੰਘ ਦੀ ਮੌਤ ਦੇ ਵਿਰੋਧ ’ਚ ਪੰਜਾਬ ਦੇ 17 ਜ਼ਿਲ੍ਹਿਆਂ ’ਚ 47 ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਕੀਤੇ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.-ਏਕਤਾ ਉਗਰਾਹਾਂ) ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ ਹੈ। 

ਬੀ.ਕੇ.ਯੂ. (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦਸਿਆ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਸਾੜੇ। ਅੰਮ੍ਰਿਤਸਰ ’ਚ ਕਿਸਾਨਾਂ ਨੇ ਨਿਊ ਗੋਲਡਨ ਗੇਟ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਤਨ ਸਿੰਘ ਰੰਧਾਵਾ ਨੇ ਕਿਹਾ ਕਿ ਦੋਏਕੀ, ਮਹਿਮਾ, ਪੰਡੋਰੀ, ਮੋਧੇ ਅਤੇ ਰਾਟੋਕੀ ਸਮੇਤ ਵੱਖ-ਵੱਖ ਸਰਹੱਦੀ ਪਿੰਡਾਂ ’ਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਅਤੇ ਟਰੇਡ ਯੂਨੀਅਨਾਂ ਨੇ ਸਾਂਝੇ ਤੌਰ ’ਤੇ ਲੁਧਿਆਣਾ ’ਚ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ। 

ਉਨ੍ਹਾਂ ਨੇ ਸ਼ਾਹ, ਖੱਟਰ ਅਤੇ ਵਿਜ ਦੇ ਪੁਤਲੇ ਸਾੜੇ। ਪ੍ਰਦਰਸ਼ਨਕਾਰੀਆਂ ਨੇ ਮੰਤਰੀਆਂ ਦੇ ਅਸਤੀਫੇ ਅਤੇ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਵਿਰੁਧ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਦੇ ਪ੍ਰਦਰਸ਼ਨ ਹੁਸ਼ਿਆਰਪੁਰ ਜ਼ਿਲ੍ਹੇ ’ਚ ਵੀ ਕੀਤੇ ਗਏ ਜਿੱਥੇ ਕਿਸਾਨਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ, ਜਿਸ ’ਚ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਬਾਰੇ ਕਾਨੂੰਨ ਬਣਾਉਣਾ ਵੀ ਸ਼ਾਮਲ ਹੈ। 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement