
ਬਾਰਾਬੰਕੀ : ਦਿੱਲੀ ਤੋਂ ਬਿਹਾਰ ਜਾ ਰਹੀ ਬੱਸ ਦੀ ਡੰਪਰ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਦਰਜਨ ਤੋਂ ਵੀ ਜ਼ਿਆਦਾ ਗੰਭੀਰ ਰੂਪ
ਬਾਰਾਬੰਕੀ : ਦਿੱਲੀ ਤੋਂ ਬਿਹਾਰ ਜਾ ਰਹੀ ਬੱਸ ਦੀ ਡੰਪਰ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਦਰਜਨ ਤੋਂ ਵੀ ਜ਼ਿਆਦਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਵਿਚ ਬੱਸ ਦੇ ਪਰਖ਼ਚੇ ਉੱਡ ਗਏ। ਇਸ ਸੜਕ ਹਾਦਸੇ ਦੌਰਾਨ ਮਰਨ ਵਾਲਿਆਂ ਵਿਚ ਦੋ ਮਾਸੂਮ ਬੱਚੇ ਵੀ ਸ਼ਾਮਲ ਹਨ।
Delhi to Bihar bus accident, 5 dead
ਇਸ ਹਾਦਸੇ ਦੌਰਾਨ ਜ਼ਖ਼ਮੀ ਹੋ ਏ ਕਈ ਲੋਕਾਂ ਦੀ ਹਾਲਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਬਾਰਾਬੰਕੀ ਦੀ ਸ਼ਹਿਰ ਕੋਤਵਾਲੀ ਖੇਤਰ ਵਿਚ ਲਖਨਊ ਫੈਜ਼ਾਬਾਦ ਨੈਸ਼ਨਲ ਹਾਈਵੇਅ 'ਤੇ ਸਫ਼ੈਦਾਬਾਦ ਦੇ ਕੋਲ ਸ਼ੁੱਕਰਵਾਰ ਸਵੇਰੇ ਕਰੀਬ 4:15 ਵਜੇ ਹੋਇਆ।
Delhi to Bihar bus accident, 5 dead
ਦਿੱਲੀ ਤੋਂ ਬਿਹਾਰ ਜਾ ਰਹੀ ਬੱਸ ਹਾਈਵੇਅ 'ਤੇ ਪਹਿਲਾਂ ਤੋਂ ਖੜ੍ਹੇ ਇਕ ਡੰਪਰ ਨਾਲ ਟਕਰਾ ਗਈ। ਉਧਰ ਤੋਂ ਲੰਘੇ ਕੁਝ ਵਾਹਨ ਚਾਲਕਾਂ ਨੇ ਇਹ ਦਰਦਨਾਕ ਹਾਦਸਾ ਦੇਖਿਆ ਤਾਂ ਹੈਰਾਨ ਗਹਿ ਗਏ। ਉਨ੍ਹਾਂ ਵਿਚੋਂ ਕਿਸੇ ਨੇ ਪੁਲਿਸ ਦੀ ਇਸ ਹਾਦਸੇ ਦੀ ਸੂਚਨਾ ਦਿਤੀ।
Delhi to Bihar bus accident, 5 dead
ਪੁਲਿਸ ਅਤੇ ਕੁਝ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਬੱਸ ਦੇ ਅੰਦਰ ਬੁਰੀ ਤਰ੍ਹਾਂ ਫਸੇ ਲੋਕਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਭਿਜਵਾਇਆ ਗਿਆ।
Delhi to Bihar bus accident, 5 dead
ਜ਼ਿਲ੍ਹਾ ਹਸਪਤਾਲ ਵਿਚ ਡਾਕਟਰਾਂ ਨੇ ਦੋ ਮਾਸੂਮ ਬੱਚਿਆਂ ਸਮੇਤ 5 ਲੋਕਾਂ ਨੂੰ ਮ੍ਰਿਤਕ ਐਲਾਨ ਕਰ ਦਿਤਾ, ਜਿਸ ਵਿਚ ਇਕ ਨੌਜਵਾਨ ਦੇ ਨਾਲ ਉਸ ਦੇ ਦੋ ਬੱਚੇ ਵੀ ਸ਼ਾਮਲ ਹਨ। ਮ੍ਰਿਤਕਾਂ ਵਿਚ ਬਿਹਾਰ ਸੂਬੇ ਦੇ ਮੋਤੀਹਾਰੀ ਜ਼ਿਲ੍ਹੇ ਦੇ ਰਹਿਣ ਵਾਲੇ ਨੌਜਵਾਨ ਬਦਰੂਦੀਨ, ਬਦਰੂਦੀਨ ਦੀ ਹੀ 3 ਸਾਲਾ ਬੱਚੀ ਅਤੇ ਡੇਢ ਸਾਲਾ ਪੁੱਤਰ ਤੋਂ ਇਲਾਵਾ ਬੱਸ ਦਾ ਡਰਾਈਵਰ ਬਿਹਾਰ ਦੇ ਹੀ ਗੋਪਾਲਗੰਜ ਜ਼ਿਲ੍ਹੇ ਦਾ ਨਿਵਾਸੀ ਮੁਕੇਸ਼ ਕੁਮਾਰ ਅਤੇ ਮੋਤੀਹਾਰੀ ਜ਼ਿਲ੍ਹੇ ਦੀ ਹੀ ਕੁਮਾਰੀ ਅੰਕਿਤਾ ਸ਼ਾਮਲ ਹਨ।
ਪੁਲਿਸ ਅਫ਼ਸਰ ਰਾਜ ਕੁਮਾਰ ਪਾਂਡੇ ਨੇ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਕਰੀਬ ਦੋ ਦਰਜਨ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਕਈਆਂ ਨੂੰ ਟ੍ਰਾਮਾ ਰੈਫ਼ਰ ਕੀਤਾ ਗਿਆ ਹੈ ਅਤੇ ਸਾਰਿਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿਤੀ ਗਈ ਹੈ।