
ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪ੍ਰਵਾਰਕ ਜੀਆਂ ਨੇ ਅੱਜ ਦੋਸ਼ ਲਾਇਆ ਕਿ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇਤਿਹਾਸ ਨੂੰ ਤੋੜਿਆ-ਮਰੋੜਿਆ ਗਿਆ ਹੈ ਅਤੇ..
ਕੋਲਕਾਤਾ, 17 ਅਗੱਸਤ: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪ੍ਰਵਾਰਕ ਜੀਆਂ ਨੇ ਅੱਜ ਦੋਸ਼ ਲਾਇਆ ਕਿ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇਤਿਹਾਸ ਨੂੰ ਤੋੜਿਆ-ਮਰੋੜਿਆ ਗਿਆ ਹੈ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਢੁਕਵੇਂ ਤਰੀਕੇ ਨਾਲ ਪੇਸ਼ ਕਰਨ ਲਈ ਉਸ 'ਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ।
ਰਾਸ਼ਟਰਵਾਦੀ ਆਗੂ ਦੇ ਪੋਤੇ ਚੰਦਰ ਕੁਮਾਰ ਬੋਸ ਨੇ ਕਿਹਾ, ''ਭਾਰਤ ਦੇ ਆਜ਼ਾਦੀ ਦੀ ਲੜਾਈ ਦੇ ਇਤਿਹਾਸ 'ਚ ਕਈ ਕਮੀਆਂ ਹਨ। ਅਸੀ ਮਹਿਸੂਸ ਕਰਦੇ ਹਾਂ ਕਿ ਨੇਤਾ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫ਼ੌਜ ਦੀ ਭੂਮਿਕਾ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ। ਸਾਨੂੰ ਲਗਦਾ ਹੈ ਕਿ ਕੇਂਦਰ ਦੀ ਮੌਜੂਦਾ ਸਰਕਾਰ ਨੂੰ ਭਾਰਤੀ ਆਜ਼ਾਦੀ ਅੰਦੋਲਨ ਨੂੰ ਵੱਖ-ਵੱਖ ਪ੍ਰਕਾਸ਼ਿਤ ਵੇਰਦਿਆਂ 'ਚ ਇਨ੍ਹਾਂ ਕਮੀਆਂ ਨੂੰ ਸੁਧਾਰਨਾ ਚਾਹੀਦਾ ਹੈ ਅਤੇ ਨੇਤਾ ਜੀ ਅਤੇ ਆਜ਼ਾਦ ਹਿੰਦ ਫ਼ੌਜ ਦੀ ਭੂਮਿਕਾ ਢੁਕਵੇਂ ਢੰਗ ਨਾਲ ਪੇਸ਼ ਕੀਤੀ ਜਾਣੀ ਚਾਹੀਦੀ ਹੈ।''
ਭਾਜਪਾ ਦੀ ਪਛਮੀ ਬੰਗਾਲ ਇਕਾਈ ਦੇ ਮੀਤ ਪ੍ਰਧਾਨ ਬੋਸ ਨੇ ਕਿਹਾ ਕਿ ਨੇਤਾਜੀ ਦੇ ਲਾਪਤਾ ਹੋਣ ਬਾਰੇ ਵੱਖੋ ਵੱਖ ਸਿਧਾਂਤਾਂ ਦੀ ਢੁਕਵੀਂ ਜਾਂਚ ਹੋਣੀ ਚਾਹੀਦੀ ਹੈ ਤਾਕਿ ਤਾਰਕਿਕ ਨਤੀਜੇ ਤੇ ਪੁਜਿਆ ਜਾ ਸਕੇ। (ਪੀਟੀਆਈ)