
ਸਿੱਖ ਪਰਿਵਾਰ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਨਾ ਚਾਹੁੰਦੇ ਸਨ ਪਰ ਬਾਕੀ ਦੇ ਪਿੰਡ ਵਾਸੀ ਜੋ ਕਿ ਇਸ ਦੇ ਖਿਲਾਫ ਹਨ
ਕੈਥਲ : ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਬਦਸੂਈ ਵਿਚ ਮੰਦਰ ਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਕਾਰ ਝਗੜਾ ਹੋ ਗਿਆ ਹੈ। ਇਹ ਝਗੜਾ ਇਨ੍ਹਾਂ ਵੱਧ ਗਿਆ ਕਿ ਧਾਰਮਿਕ ਸਥਾਨ ਨੂੰ ਲੈ ਕੇ ਦੋ ਧਿਰਾਂ ਭਿੜ ਗਈਆਂ ਹਨ।
Earth
ਇਸ ਲੜਾਈ ਦੌਰਾਨ ਕਰੀਬ ਇੱਕ ਦਰਜ਼ਨ ਲੋਕਾਂ ਨੂੰ ਸੱਟਾਂ ਵੱਜੀਆਂ ਹਨ, ਜਿਨ੍ਹਾਂ ‘ਚੋਂ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਅਤੇ 2 ਦੀ ਹਾਲਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।
ਇਸ ਦੌਰਾਨ ਰਾਜਿੰਦਰਾ ਹਸਪਤਾਲ ਵਿਚ ਦਾਖ਼ਲ ਵਿਅਕਤੀਆਂ ਨੇ ਦੱਸਿਆ ਹੈ ਕਿ ਸਿੱਖ ਪਰਿਵਾਰ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਨਾ ਚਾਹੁੰਦੇ ਸਨ ਪਰ ਬਾਕੀ ਦੇ ਪਿੰਡ ਵਾਸੀ ਜੋ ਕਿ ਇਸ ਦੇ ਖਿਲਾਫ ਹਨ ,ਉਨ੍ਹਾਂ ਨੇ ਲੱਗਭਗ 250 ਦੇ ਕਰੀਬ ਲੋਕਾਂ ਨਾਲ ਸਿੱਖਾਂ ‘ਤੇ ਹਮਲਾ ਕਰ ਦਿੱਤਾ ,ਜਿਸ ਵਿੱਚ ਔਰਤਾਂ ਵੀ ਸ਼ਾਮਿਲ ਸਨ।