
ਭਾਰਤ ਵਿਚ ਵੱਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ 15 ਸੂਬਿਆਂ ਦੀਆਂ ਸਰਕਾਰਾਂ ਨੇ ਲੌਕਡਾਊਨ ਕਰਨ ਦਾ ਐਲਾਨ ਕਰ ਦਿੱਤਾ ਹੈ
ਨਵੀਂ ਦਿੱਲੀ : ਭਾਰਤ ਵਿਚ ਵੱਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ 15 ਸੂਬਿਆਂ ਦੀਆਂ ਸਰਕਾਰਾਂ ਨੇ ਲੌਕਡਾਊਨ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੱਈਏ ਕਿ ਹੁਣ ਸੰਸਦ ਵਿਚ ਵੀ ਇਸ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ ਦੇ ਵੱਲੋਂ ਲੋਕ ਸਭਾ ਨੂੰ ਅਣਮਿੱਥੇ ਸਮੇਂ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
coronavirus
ਦੱਸ ਦੱਈਏ ਕਿ ਲੋਕ ਸਭਾ ਦਾ ਸੈਸ਼ਨ 3 ਅਪ੍ਰੈਲ ਤੱਕ ਚੱਲਣਾ ਸੀ ਪਰ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਸੰਸਦ ਦੀ ਇਸ ਕਾਰਵਾਈ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਪੀਕਰ ਓਮ ਬਿਰਲਾ ਨੇ ਡਾਕਟਰਾਂ, ਪੁਲਿਸ ਕਰਮਚਾਰੀਆਂ, ਮੀਡੀਆ ਅਤੇ ਸਫ਼ਾਈ ਕਰਮਚਾਰੀਆਂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਇਹ ਆਪਣੀ ਡਿਊਟੀ ਸਮਝਦੇ ਹੋਏ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
coronavirus
ਇਸ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਸਪੀਕਰ ਨੇ ਕਿਹਾ ਕਿ ਉਨ੍ਹਾਂ ਦੀ ਇਸ ਕਾਰਗੁਜਾਰੀ ਦਾ ਕੱਲ ਸਾਰੇ ਲੋਕਾਂ ਨੇ ਤਾੜੀਆਂ ਮਾਰ ਕੇ ਧੰਨਵਾਦ ਕੀਤਾ ਇਨ੍ਹਾਂ ਲੋਕਾਂ ਵਿਚ ਜਿੱਥੇ ਕੁਝ ਸੂਬਿਆਂ ਦੇ ਸੀ.ਐੱਮ ਵੀ ਸ਼ਾਮਿਲ ਸਨ ਉਥੇ ਹੀ ਵਿਰੋਧੀ ਧਿਰਾਂ ਦੇ ਨੇਤਾਂ ਨੇ ਵੀ ਇਸ ਵਿਚ ਉਨ੍ਹਾਂ ਦਾ ਸਹਿਯੋਗ ਕੀਤਾ। ਦੱਸ ਦੱਈਏ ਕਿ ਇਸ ਤੋਂ ਪਹਿਲਾ ਵੀ ਸੰਸਦ ਵਿਚ ਵਿੱਤੀ ਬਿੱਲ 2020 ਬਿਨਾਂ ਚਰਚਾ ਦੇ ਲੋਕ ਸਭਾ ਵਿਚ ਪਾਸ ਹੋ ਗਿਆ ਹੈ।
Coronavirus
ਇਸ ਬਾਰੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦੱਸਿਆ ਕਿ ਇਸ ਬਾਰੇ ਸੰਸਦ ਮੈਂਬਰਾਂ ਦੀ ਬੈਠਕ ਵਿਚ ਚਰਚਾ ਹੋਈ ਸੀ ਕਿ ਵਿੱਤੀ ਬਿਲ ਬਿਨਾ ਚਰਚਾ ਦੇ ਪਾਸ ਰੋਵੇਗਾ। ਕਰੋਨਾ ਵਾਇਰਸ ਦੇ ਕਾਰਨ ਬਣੇ ਹਲਾਤਾਂ ਅਨੁਸਾਰ ਹੇਠਲੇ ਸਦਨ ਨੇ ਬਿਨਾ ਬਹਿਸ ਦੇ ਹੀ ਇਸ ਬਿਲ ਨੂੰ ਮਨਜੂਰੀ ਦੇ ਦਿੱਤੀ ਹੈ। ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਬਿਲ ਤੇ ਸਰਕਾਰੀ ਸੋਧ ਪੇਸ਼ ਕੀਤੇ ।
Coronavirus
ਸਦਨ ਨੇ ਸਰਕਾਰ ਦੇ ਸੋਧਾਂ ਨੂੰ ਮਨਜ਼ੂਰ ਕਰਦੇ ਹੋਏ ਅਵਾਜ ਮੱਤ ਰਾਹ ਵਿੱਤੀ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਸਮੇ ਦੌਰਾਨ ਸਦਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।
Photo
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।