
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਸਿਰਫ਼ ਕਿਸਾਨਾਂ ਦਾ ਅੰਦੋਲਨ ਹੈ ।
ਖਟਕੜ ਕਲਾਂ, ਸ਼ਹੀਦ ਭਗਤ ਸਿੰਘ ਨਗਰ : ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ,ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਸਿਰਫ਼ ਕਿਸਾਨਾਂ ਦਾ ਅੰਦੋਲਨ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਤੇ ਨੈਸ਼ਨਲ ਮੀਡੀਆ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।
Balvir singh Rajewalਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਕੇਂਦਰ ਸਰਕਾਰ ਵਲੋਂ ਖਾਲਿਸਤਾਨੀ, ਵੱਖਵਾਦੀ ਅਤੇ ਅਤਿਵਾਦੀ ਕਹਿ ਕੇ ਭੰਡਿਆ ਜਾ ਰਿਹਾ ਹੈ,ਰਾਜੇਵਾਲ ਨੇ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦਾ ਅੰਦੋਲਨ ਹੈ, ਕਾਮਰੇਡਾਂ ਦਾ ਵੱਡਾਪਨ ਹੈ ਕਿ ਉਨ੍ਹਾਂ ਨੇ ਕਦੇ ਵੀ ਇਸ ਅੰਦੋਲਨ ਵਿੱਚ ਕਾਮਰੇਡੀ ਨਹੀਂ ਘੋਟੀ । ਉਨ੍ਹਾਂ ਨੇ ਹਮੇਸ਼ਾਂ ਕਿਸਾਨੀ ਮੁੱਦਿਆਂ ਨੂੰ ਪਹਿਲ ਦਿੱਤੀ ਹੈ, ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨੀ ਸੋਚ ਨਾਲ ਜੁੜਿਆ ਹੋਇਆ ਅੰਦੋਲਨ ਹੈ।
Balvir singh Rajewalਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਚੁਸਤ ਪਾਰਟੀ ਹੈ , ਜਿਹੜੀ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਦੇਸ਼ ਦੀਆਂ ਸਾਰੀਆਂ ਪਾਰਟੀਆਂ ਨੂੰ ਪਿੱਛੇ ਛੱਡ ਗਈ ਹੈ । ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਆਈਟੀ ਸੈੱਲ ਵਿਚ 3500 ਬੰਦਾ ਭਰਤੀ ਕੀਤਾ ਹੋਇਆ ਹੈ , ਜਿਸ ਦਾ ਕੰਮ ਸ਼ੋਸਲ ਮੀਡੀਏ ‘ਤੇ ਕਿਸਾਨੀ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਖ਼ਿਲਾਫ ਗਾਲੀ ਗਲੋਚ ਅਤੇ ਭੰਡੀ ਪ੍ਰਚਾਰ ਕਰਨਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਆਈਟੀ ਸੈੱਲ ਦੇ ਬੰਦਿਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਅਪਣੀ ਏਕਤਾ ਨੂੰ ਬਣਾਈ ਰੱਖਣਾ ਹੈ। ਇਹ ਸਭ ਕੁਝ ਕਿਸਾਨੀ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਕੀਤਾ ਜਾ ਰਿਹਾ ਹੈ ।
Balvir singh Rajewalਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਹੁਣ ਕਾਰਪੋਰੇਟ ਵਿਰੋਧੀ ਅੰਦੋਲਨ ਬਣ ਚੁੱਕਿਆ ਹੈ ਦੇਸ਼ ਦੇ ਕਿਸਾਨ ਹੁਣ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਦੀ ਖਿਲਾਫ ਬੋਲਣੇ ਵੀ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੇਲਣ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਇੱਕਜੁੱਟ ਰਹੇਗਾ । ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਹੁਣ ਸ਼ਿਖਰ ‘ਤੇ ਪਹੁੰਚ ਚੁੱਕਿਆ ਹੈ ।