ਕੋਰੋਨਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫ਼ੈਸਲਾ : DMA ਤਹਿਤ ਸਾਰੇ ਸੂਬਿਆਂ ਨੂੰ ਪਾਬੰਦੀਆਂ ਹਟਾਉਣ ਦੀ ਹਦਾਇਤ
Published : Mar 23, 2022, 1:52 pm IST
Updated : May 11, 2022, 1:27 pm IST
SHARE ARTICLE
Corona Guidelines
Corona Guidelines

ਮਾਸਕ, ਸੈਨੀਟਾਈਜ਼ਰ ਅਤੇ 2 ਗਜ ਦੀ ਦੂਰੀ ਰਹੇਗੀ ਜਾਰੀ

ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਮਾਮਲੇ ਹੁਣ ਲਗਾਤਾਰ ਘੱਟ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਿਚ ਰਾਹਤ ਦਿਤੀ ਹੈ।  ਗ੍ਰਹਿ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ 31 ਮਾਰਚ ਤੋਂ ਕੋਵਿਡ-19 ਨਾਲ ਸਬੰਧਤ ਸਾਰੀਆਂ ਪਾਬੰਦੀਆਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪਾਬੰਦੀਆਂ ਲਗਭਗ ਦੋ ਸਾਲਾਂ ਬਾਅਦ ਹਟਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਨਿਯਮ ਲਾਗੂ ਰਹਿਣਗੇ। 

Corona VirusCorona Virus

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 24 ਮਾਰਚ, 2020 ਨੂੰ ਪਹਿਲੀ ਵਾਰ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਡਿਜ਼ਾਸਟਰ ਮੈਨੇਜਮੈਂਟ ਐਕਟ, (ਡੀ.ਐਮ. ਐਕਟ) 2005 ਦੇ ਤਹਿਤ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਸਮੇਂ-ਸਮੇਂ 'ਤੇ ਬਦਲਾਅ ਵੀ ਕੀਤੇ ਸਨ।

ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ 'ਚ ਕਿਹਾ ਕਿ ਪਿਛਲੇ 24 ਮਹੀਨਿਆਂ 'ਚ ਆਲਮੀ ਮਹਾਂਮਾਰੀ ਦੇ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਬੀਮਾਰੀਆਂ ਦਾ ਪਤਾ ਲਗਾਉਣਾ, ਨਿਗਰਾਨੀ ਕਰਨਾ, ਸੰਪਰਕ ਟਰੇਸਿੰਗ, ਇਲਾਜ ਟੀਕਾਕਰਨ, ਹਸਪਤਾਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਆਦਿ ਸਮੇਤ ਕਈ ਅਹਿਮ ਕਦਮ ਚੁੱਕੇ ਗਏ ਹਨ।  

CoronavirusCoronavirus

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹੁਣ ਆਮ ਲੋਕ ਕੋਵਿਡ-19 ਨਾਲ ਨਜਿੱਠਣ ਲਈ ਲੋੜੀਂਦੇ ਢੁਕਵੇਂ ਵਿਵਹਾਰ ਬਾਰੇ ਵੀ ਕਾਫੀ ਜਾਗਰੂਕ ਹਨ। ਉਨ੍ਹਾਂ ਕਿਹਾ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਵੀ ਆਪਣੀਆਂ ਸਮਰੱਥਾਵਾਂ ਅਤੇ ਪ੍ਰਣਾਲੀਆਂ ਵਿਕਸਿਤ ਕੀਤੀਆਂ ਹਨ ਅਤੇ ਆਲਮੀ ਮਹਾਂਮਾਰੀ ਦੇ ਪ੍ਰਬੰਧਨ ਲਈ ਆਪਣੀਆਂ ਵਿਸਤ੍ਰਿਤ ਵਿਸ਼ੇਸ਼ ਯੋਜਨਾਵਾਂ ਨੂੰ ਲਾਗੂ ਕੀਤਾ ਹੈ।

photo photo

ਜ਼ਿਕਰਯੋਗ ਹੈ ਕਿ ਪਿਛਲੇ ਸੱਤ ਹਫ਼ਤਿਆਂ ਵਿਚ ਨਵੇਂ ਕੇਸਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ 22 ਮਾਰਚ ਨੂੰ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 23,913 ਰਹਿ ਗਈ ਸੀ ਅਤੇ ਲਾਗ ਦੀ ਦਰ 0.28 ਫ਼ੀਸਦੀ ਸੀ। 

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement