ਤੇਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਸਾਂਸਦਾਂ ਵਲੋਂ ਸੰਸਦ ਭਵਨ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ 
Published : Mar 23, 2022, 4:12 pm IST
Updated : Mar 23, 2022, 4:12 pm IST
SHARE ARTICLE
Congress MPs protest against rising oil prices in Parliament House complex
Congress MPs protest against rising oil prices in Parliament House complex

ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ 

ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਬੁੱਧਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Congress MPs protest against rising oil prices in Parliament House complexCongress MPs protest against rising oil prices in Parliament House complex

ਕਾਂਗਰਸੀ ਸੰਸਦ ਮੈਂਬਰਾਂ ਨੇ ਆਪਣੇ ਹੱਥਾਂ ਵਿਚ ਤਖ਼ਤੀਆਂ ਵੀ ਫੜੀਆਂ ਹੋਈਆਂ ਸਨ, ਜਿਨ੍ਹਾਂ 'ਤੇ ਗੈਸ ਸਿਲੰਡਰ ਦੀ ਤਸਵੀਰ ਸੀ ਅਤੇ ਇਸ ਦੀ ਕੀਮਤ 1000 ਰੁਪਏ ਲਿਖੀ ਹੋਈ ਸੀ। ਉਨ੍ਹਾਂ 'ਗਰੀਬਾਂ, ਮਜ਼ਦੂਰਾਂ, ਕਿਸਾਨਾਂ ਨੂੰ ਪਰੇਸ਼ਾਨ ਕਰਨਾ ਬੰਦ ਕਰੋ' ਅਤੇ 'ਜਵਾਬ ਤੁਮਕੋ ਦੇਣਾ ਹੋਗਾ' ਦੇ ਨਾਅਰੇ ਵੀ ਲਗਾਏ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।

Congress MPs protest against rising oil prices in Parliament House complexCongress MPs protest against rising oil prices in Parliament House complex

ਦਿੱਲੀ ਦੇ ਤੇਲ ਰਿਟੇਲਰਾਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਪਹਿਲਾਂ 96.21 ਰੁਪਏ ਪ੍ਰਤੀ ਲੀਟਰ ਦੇ ਮੁਕਾਬਲੇ ਹੁਣ 97.01 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 87.47 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 88.27 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਘਰੇਲੂ ਰਸੋਈ ਗੈਸ ਦੀ ਕੀਮਤ ਵੀ 50 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਸੀ।

Congress MPs protest against rising oil prices in Parliament House complexyouth Congress

ਦੂਜੇ ਪਾਸੇ ਅੱਜ ਦਿੱਲੀ ਵਿੱਚ ਯੂਥ ਕਾਂਗਰਸ ਨੇ ਵੀ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਸੀ, ''ਮੋਦੀ ਸਰਕਾਰ ਨੇ ਇਕ ਵਾਰ ਫਿਰ ਆਪਣੀ ਗਰੀਬ ਵਿਰੋਧੀ ਨੀਤੀ ਦਾ ਪ੍ਰਗਟਾਵਾ ਕੀਤਾ ਹੈ। ਇਹ ਲੋਕ (ਸਰਕਾਰ) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਦਾ ਵਾਧਾ ਕਰਕੇ ਅੱਜ ਜਨਤਾ ਤੋਂ 10 ਹਜ਼ਾਰ ਕਰੋੜ ਰੁਪਏ ਲੈ ਕੇ ਆਪਣੀਆਂ ਜੇਬਾਂ ਵਿੱਚ ਪਾ ਰਹੇ ਹਨ।

Congress MPs protest against rising oil prices in Parliament House complexCongress MPs protest against rising oil prices in Parliament House complex

ਉਨ੍ਹਾਂ ਦਾਅਵਾ ਕੀਤਾ, ''ਐਲਪੀਜੀ ਦੀ ਕੀਮਤ ਵੀ 50 ਰੁਪਏ ਪ੍ਰਤੀ ਸਿਲੰਡਰ ਵਧ ਗਈ ਹੈ। ਮਿੱਟੀ ਦੇ ਤੇਲ ਦੀ ਕੀਮਤ ਵੀ ਵਧ ਗਈ ਹੈ। ਯਾਨੀ ਜੋ ਗਰੀਬਾਂ ਲਈ ਜ਼ਰੂਰੀ ਹੈ, ਉਨ੍ਹਾਂ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ 'ਤੇ ਐਕਸਾਈਜ਼ ਡਿਊਟੀ ਵਧਾ ਕੇ ਵੱਡੀ ਲੁੱਟ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement