
ਜਾਣੋ ਮਾਸਕ ਲਗਾਉਣਾ ਹੁਣ ਜ਼ਰੂਰੀ ਜਾਂ ਨਹੀਂ
ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਲਾਗ ਦੇ ਲਗਾਤਾਰ ਘੱਟ ਹੁੰਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ 'ਚੋਂ ਡਿਜਾਸਟਰ ਮੈਨੇਜਮੈਂਟ ਐਕਟ ਹਟਾ ਦਿੱਤਾ ਹੈ। ਸੂਬਿਆਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਵੀ ਡਿਜਾਸਟਰ ਮੈਨੇਜਮੈਂਟ ਐਕਟ ਹਟਾ ਦੇਣ। ਹਲਾਂਕਿ ਦੋ ਗਜ ਦੀ ਦੂਰ, ਮਾਸਕ ਤੇ ਸੈਨੇਟਾਈਜ਼ ਵਰਗੀਆਂ ਪਾਬੰਦੀਆਂ ਲਾਗੂ ਰਹਿਣਗੀਆਂ। ਦੇਸ਼ ਭਰ 'ਚ ਕੋਰੋਨਾ ਦਾ ਰਿਕਵਰੀ ਰੇਟ 98 ਫੀਸਦ ਤੋਂ ਉਪਰ ਹੈ। ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ 31 ਮਾਰਚ ਤੋਂ ਦੇਸ਼ ਅੰਦਰ ਸਾਰੀਆਂ ਕੋਵਿਡ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ
Corona Virus
ਕੇਂਦਰ ਸਰਕਾਰ ਨੇ 24 ਮਾਰਚ, 2020 ਨੂੰ ਪਹਿਲੀ ਵਾਰ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਡਿਜ਼ਾਸਟਰ ਮੈਨੇਜਮੈਂਟ ਐਕਟ, (ਡੀ.ਐਮ. ਐਕਟ) 2005 ਦੇ ਤਹਿਤ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਸਮੇਂ-ਸਮੇਂ 'ਤੇ ਬਦਲਾਅ ਵੀ ਕੀਤੇ ਸਨ।
CORONA VIRUS
ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ 'ਚ ਕਿਹਾ ਕਿ ਪਿਛਲੇ 24 ਮਹੀਨਿਆਂ 'ਚ ਗਲੋਬਲ ਮਹਾਮਾਰੀ ਦੇ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਬੀਮਾਰੀਆਂ ਦਾ ਪਤਾ ਲਗਾਉਣਾ, ਨਿਗਰਾਨੀ ਕਰਨਾ, ਸੰਪਰਕ ਟਰੇਸਿੰਗ, ਇਲਾਜ ਟੀਕਾਕਰਨ, ਹਸਪਤਾਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਆਦਿ ਸਮੇਤ ਕਈ ਅਹਿਮ ਕਦਮ ਚੁੱਕੇ ਗਏ ਹਨ।
Mask