
ਕਿਹਾ, ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਹੋਈ ਹਿੰਸਾ ਨਿੰਦਣਯੋਗ ਹੈ
ਚੰਡੀਗੜ੍ਹ : ਬੀਤੇ ਦਿਨੀ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿਚ ਹੋਈ ਹਿੰਸਕ ਘਟਨਾ ਬਾਰੇ ਭਾਜਪਾ ਆਗੂ ਤਰੁਣ ਚੁੱਘ ਦਾ ਬਿਆਨ ਸਾਹਮਣੇ ਆਇਆ ਹੈ। ਤਰੁਣ ਚੁੱਘ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
photo
ਉਨ੍ਹਾਂ ਕਿਹਾ ਕਿ ਇਸ ਹਿੰਸਕ ਘਟਨਾ ਵਿਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਹੋਣੀ ਚਾਹੀਦੀ ਹੈ ਅਤੇ ਉਹ ਬਖਸ਼ੇ ਨਹੀਂ ਜਾਣੇ ਚਾਹੀਦੇ। ਇਸ ਸਬੰਧੀ ਤਰੁਣ ਚੁੱਘ ਨੇ ਟਵੀਟ ਕੀਤਾ, ''ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਹੋਈ ਹਿੰਸਾ ਨਿੰਦਣਯੋਗ ਹੈ।
Tarun Chugh
ਇਸ ਹਿੰਸਾ 'ਚ 10 ਨਿਰਦੋਸ਼ ਲੋਕਾਂ ਦੀ ਮੌਤ ਹੋਣ ਵਾਲੀ ਖ਼ਬਰ ਤੋਂ ਦੁਖੀ ਹਾਂ। ਇਹ ਘਟਨਾ ਮਮਤਾ ਸਰਕਾਰ ਦੇ ਕੁਸ਼ਾਸਨ ਦੀ ਦੇਣ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪ੍ਰਮਾਤਮਾਂ ਮ੍ਰਿਤਕਾਂ ਨੂੰ ਆਪਣੇ ਚਰਨਾਂ ਵਿਚ ਜਗ੍ਹਾ ਦੇਣ।''