Uttar Pradesh News: 11 ਦਿਨ ਪਹਿਲਾਂ ਵਿਆਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਘਰਵਾਲੀ ਦੀ ਹਲੇ ਨਹੀਂ ਉਤਰੀ ਸੀ ਮਹਿੰਦੀ
Published : Mar 23, 2024, 2:02 pm IST
Updated : Mar 23, 2024, 8:30 pm IST
SHARE ARTICLE
A married boy committed suicide Uttar Pradesh in punjabi
A married boy committed suicide Uttar Pradesh in punjabi

ਏਅਰ ਫੋਰਸ ਵਿਚ ਤਾਇਨਾਤ ਸੀ ਨੌਜਵਾਨ

A married boy committed suicide Uttar Pradesh in punjabi : ਜਲੰਧਰ 'ਚ ਤਾਇਨਾਤ ਏਅਰ ਫੋਰਸ ਦੇ ਜਵਾਨ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 26 ਸਾਲਾ ਦੀਪਕ ਕੁਮਾਰ ਯਾਦਵ ਵਜੋਂ ਹੋਈ ਹੈ। ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਜਲੰਧਰ ਦੇ ਆਦਮਪੁਰ ਏਅਰਬੇਸ 'ਤੇ ਤਾਇਨਾਤ ਸੀ। ਕੁਝ ਦਿਨ ਪਹਿਲਾਂ ਹੀ ਉਹ ਛੁੱਟੀ ਲੈ ਕੇ ਆਪਣੇ ਘਰ ਗਿਆ ਸੀ। ਜਿਥੇ ਉਸ ਨੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: Ludhiana News: ਹੋਲੇ ਮੁਹੱਲੇ ਲਈ ਆਨੰਦਪੁਰ ਸਾਹਿਬ ਜਾ ਰਹੀ ਟਰਾਲੀ ਨੇ 2 ਬੱਚਿਆਂ ਨੂੰ ਕੁਚਲਿਆ, ਇਕ ਦੀ ਮੌਤ 

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਦੇ ਹੀ ਉੱਤਰ ਪ੍ਰਦੇਸ਼ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਏਅਰਮੈਨ ਦੀਪਕ ਕੁਮਾਰ ਯਾਦਵ ਰੋਜ਼ਾਨਾ ਦੀ ਤਰ੍ਹਾਂ ਆਪਣੇ ਕਮਰੇ 'ਚ ਸੁੱਤਾ ਪਿਆ ਸੀ। ਉਹ ਹਰ ਰੋਜ਼ ਸਵੇਰੇ ਜਲਦੀ ਉੱਠਦਾ ਸੀ ਪਰ ਅੱਜ ਕਾਫੀ ਸਮਾਂ ਬੀਤ ਜਾਣ ਦੇ ਬਾਅਦ ਵੀ ਉਹ ਨਾ ਉਠਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਜਗਾਉਣ ਲਈ ਕਮਰੇ ਵਿਚ ਪਹੁੰਚੇ। ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਦੀਪਕ ਕੁਮਾਰ ਲਟਕ ਰਿਹਾ ਸੀ।

ਇਹ ਵੀ ਪੜ੍ਹੋ: Moga News: ਲੰਗਰ ਛਕ ਕੇ ਸੜਕ ਪਾਰ ਕਰਦੇ ਸਮੇਂ ਮੋਟਰਸਾਈਕਲ ਨੇ ਮਾਰੀ ਟੱਕਰ, 8 ਸਾਲਾ ਬੱਚੀ ਹੋਈ ਮੌਤ

ਦੀਪਕ ਨੂੰ ਤੁਰੰਤ ਹੇਠਾਂ ਉਤਾਰ ਕੇ ਪ੍ਰਯਾਗਰਾਜ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਤੁਰੰਤ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿਤੀ ਗਈ। ਦੀਪਕ ਆਪਣੇ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ। ਉਸ ਦਾ ਛੋਟਾ ਭਰਾ ਅਨਿਲ ਪਰਿਵਾਰ ਨਾਲ ਰਹਿੰਦਾ ਸੀ। ਦੀਪਕ ਦੀ ਇੱਕ ਛੋਟੀ ਭੈਣ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਦੀਪਕ ਦਾ ਵਿਆਹ 11 ਮਾਰਚ ਨੂੰ ਹੀ ਹੋਇਆ ਸੀ। ਉਹ 2 ਮਾਰਚ ਨੂੰ ਹੀ ਵਿਆਹ ਲਈ ਛੁੱਟੀ 'ਤੇ ਆਪਣੇ ਘਰ ਆਇਆ ਸੀ। ਘਰ ਵਿਚ ਵਿਆਹ ਦੀਆਂ ਖੁਸ਼ੀਆਂ ਗਮੀ ਵਿਚ ਬਦਲ ਗਈਆਂ। ਪੁਲਿਸ ਨੂੰ ਫਿਲਹਾਲ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਨਾ ਹੀ ਪਰਿਵਾਰ ਨੇ ਕਿਸੇ 'ਤੇ ਸ਼ੱਕ ਪ੍ਰਗਟਾਇਆ ਹੈ। ਜਿਸ ਕਾਰਨ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਸੀਆਰਪੀਸੀ 174 ਤਹਿਤ ਕਾਰਵਾਈ ਕੀਤੀ ਹੈ।

(For more news apart from 'A married boy committed suicide Uttar Pradesh in punjabi' stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement