
ਕਿਹਾ, ਅਦਾਲਤ ਲਿਜਾਉਣ ਸਮੇਂ ਕੀਤਾ ਗਿਆ ਦੁਰਵਿਵਹਾਰ
Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਊਜ਼ ਐਵੇਨਿਊ ਕੋਰਟ ਵਿਚ ਅਰਜ਼ੀ ਦਾਇਰ ਕਰਕੇ ਦਿੱਲੀ ਪੁਲਿਸ ਦੇ ਏਸੀਪੀ ਏਕੇ ਸਿੰਘ ਨੂੰ ਅਪਣੀ ਸੁਰੱਖਿਆ ਤੋਂ ਹਟਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਇਲਜ਼ਾਮ ਲਾਇਆ ਕਿ ਅਦਾਲਤ ਵਿਚ ਪੇਸ਼ ਕਰਨ ਸਮੇਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ।
ਹਾਲਾਂਕਿ, ਇਸੇ ਮਾਮਲੇ ਵਿਚ ਮੁਲਜ਼ਮ ਬਣਾਏ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਪਹਿਲਾਂ ਇਸੇ ਅਧਿਕਾਰੀ ਵਿਰੁਧ ਅਦਾਲਤ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ। ਇਹ ਮਾਮਲੇ ਪਿਛਲੇ ਸਾਲ ਦਾ ਹੈ, ਜਿਸ ਵਿਚ ਇਲਜ਼ਾਮ ਲਗਾਏ ਗਏ ਸਨ ਕਿ ਅਧਿਕਾਰੀ ਏਕੇ ਸਿੰਘ ਮਨੀਸ਼ ਸਿਸੋਦੀਆ ਨੂੰ ਗਲੇ ਤੋਂ ਘਸੀਟਦੇ ਹੋਏ ਲੈ ਕੇ ਗਏ। ਇਸ ਦਾ ਵੀਡੀਉ ਵੀ ਤੇਜ਼ੀ ਨਾਲ ਵਾਇਰਲ ਹੋਇਆ ਸੀ।
ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟ ਕਰਨ) ਦੇ ਮਾਮਲੇ ’ਚ ਸ਼ੁਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ’ਚ ਭੇਜ ਦਿਤਾ। ਕੇਜਰੀਵਾਲ ਨੂੰ ਈਡੀ ਨੇ ਵੀਰਵਾਰ ਰਾਤ ਨੂੰ ਇਸ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।
ਰਾਊਜ਼ ਐਵੇਨਿਊ ਕੋਰਟ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕਿਹਾ ਕਿ ਕੇਜਰੀਵਾਲ ਨੂੰ 28 ਮਾਰਚ ਨੂੰ ਦੁਪਹਿਰ 2 ਵਜੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਅਦਾਲਤ ਨੇ ਇਹ ਹੁਕਮ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਾਇਰ ਅਰਜ਼ੀ ’ਤੇ ਦਿਤਾ, ਜਿਸ ’ਚ ਇਸ ਮਾਮਲੇ ’ਚ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਈਡੀ ਨੇ ਕੇਜਰੀਵਾਲ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਹ ਸ਼ਰਾਬ ਘਪਲੇ ਦੇ ਮਾਮਲੇ ’ਚ ਹੋਰ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਨਾਲ ‘ਮੁੱਖ ਸਾਜ਼ਸ਼ ਕਰਤਾ’ ਹਨ।
(For more Punjabi news apart from Arvind Kejriwal Claims Mistreatment By Cop News, stay tuned to Rozana Spokesman)