Arvind Kejriwal Wife News: ਜੇਲ ’ਚੋਂ ਅਰਵਿੰਦ ਕੇਜਰੀਵਾਲ ਦਾ ਸੁਨੇਹਾ ਲੈ ਕੇ ਆਏ ਸੁਨੀਤਾ ਕੇਜਰੀਵਾਲ, ‘ਮੈਂ ਜਲਦ ਬਾਹਰ ਆਵਾਂਗਾ’
Published : Mar 23, 2024, 12:17 pm IST
Updated : Mar 23, 2024, 12:26 pm IST
SHARE ARTICLE
Arvind kejriwal wife Sunita
Arvind kejriwal wife Sunita

ਕਿਹਾ, ਜਲਦ ਬਾਹਰ ਆ ਕੇ ਅਪਣੇ ਵਾਅਦੇ ਪੂਰੇ ਕਰਾਂਗਾ। ਬਸ ਮੇਰੇ ਲਈ ਅਰਦਾਸ ਜ਼ਰੂਰ ਕਰਿਓ

Arvind Kejriwal Wife News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਦੇਸ਼ ਵਾਸੀਆਂ ਦੇ ਨਾਂਅ ਕੇਜਰੀਵਾਲ ਦਾ ਸੰਦੇਸ਼ ਪੜ੍ਹਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਲੋਹੇ ਵਾਂਗ ਮਜ਼ਬੂਤ ​​ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦਾ ਹਰ ਪਲ ਦੇਸ਼ ਨੂੰ ਸਮਰਪਿਤ ਹੈ।  ਉਨ੍ਹਾਂ ਕਿਹਾ ਕਿ ਉਹ ਜਲਦ ਬਾਹਰ ਆਉਣਗੇ ਪਰ ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਸਮਾਜ ਸੇਵਾ ਦਾ ਕੰਮ ਨਹੀਂ ਰੁਕਣਾ ਚਾਹੀਦਾ।

ਉਨ੍ਹਾਂ ਕਿਹਾ, ‘ਮੇਰੇ ਪਿਆਰੇ ਦੇਸ਼ ਵਾਸੀਓ, ਮੈਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੈਂ ਭਾਵੇਂ ਅੰਦਰ ਹੋਵਾਂ ਜਾਂ ਬਾਹਰ, ਹਰ ਪਲ ਦੇਸ਼ ਦੀ ਸੇਵਾ ਕਰਦਾ ਰਹਾਂਗਾ। ਮੇਰੀ ਜ਼ਿੰਦਗੀ ਦਾ ਹਰ ਪਲ ਦੇਸ਼ ਨੂੰ ਸਮਰਪਿਤ ਹੈ। ਇਸ ਧਰਤੀ 'ਤੇ ਮੇਰਾ ਜੀਵਨ ਸੰਘਰਸ਼ ਲਈ ਹੈ। ਇਸ ਲਈ ਇਹ ਗ੍ਰਿਫਤਾਰੀ ਮੈਨੂੰ ਹੈਰਾਨ ਨਹੀਂ ਕਰਦੀ। ਮੈਂ ਅਪਣੇ ਪਿਛਲੇ ਜਨਮ ਵਿਚ ਬਹੁਤ ਸਾਰੇ ਚੰਗੇ ਕੰਮ ਕੀਤੇ ਹੋਣਗੇ ਜੋ ਮੇਰਾ ਜਨਮ ਭਾਰਤ ਵਰਗੇ ਮਹਾਨ ਦੇਸ਼ ਵਿਚ ਹੋਇਆ। ਅਸੀਂ ਮਿਲ ਕੇ ਭਾਰਤ ਨੂੰ ਫਿਰ ਤੋਂ ਮਹਾਨ ਬਣਾਉਣਾ ਹੈ। ਦੇਸ਼ ਦੇ ਅੰਦਰ ਅਤੇ ਬਾਹਰ ਬਹੁਤ ਸਾਰੀਆਂ ਤਾਕਤਾਂ ਹਨ ਜੋ ਭਾਰਤ ਨੂੰ ਕਮਜ਼ੋਰ ਕਰ ਰਹੀਆਂ ਹਨ’।

ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸੁਚੇਤ ਰਹਿਣਾ ਹੋਵੇਗਾ, ਇਨ੍ਹਾਂ ਤਾਕਤਾਂ ਨੂੰ ਪਛਾਣਨਾ ਅਤੇ ਹਰਾਉਣਾ ਹੋਵੇਗਾ। ਭਾਰਤ ਵਿਚ ਹੀ ਬਹੁਤ ਸਾਰੀਆਂ ਤਾਕਤਾਂ ਹਨ, ਜੋ ਦੇਸ਼ ਭਗਤ ਹਨ ਅਤੇ ਭਾਰਤ ਨੂੰ ਅੱਗੇ ਲਿਜਾਣਾ ਚਾਹੁੰਦੀਆਂ ਹਨ। ਸਾਨੂੰ ਇਨ੍ਹਾਂ ਤਾਕਤਾਂ ਨਾਲ ਜੁੜਨਾ ਹੋਵੇਗਾ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ​​ਕਰਨਾ ਹੋਵੇਗਾ।

ਮੁੱਖ ਮੰਤਰੀ ਦਾ ਸੁਨੇਹਾ ਪੜ੍ਹਦੇ ਹੋਏ ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ ਕਿ ਦਿੱਲੀ ਦੀਆਂ ਮੇਰੀਆਂ ਮਾਂਵਾਂ ਅਤੇ ਭੈਣਾਂ ਜ਼ਰੂਰ ਸੋਚ ਰਹੀਆਂ ਹੋਣਗੀਆਂ ਕਿ ਕੇਜਰੀਵਾਲ ਅੰਦਰ ਚਲਾ ਗਿਆ ਹੈ ਅਤੇ ਪਤਾ ਨਹੀਂ ਉਸ ਨੂੰ 1000 ਰੁਪਏ ਮਿਲਣਗੇ ਜਾਂ ਨਹੀਂ। ਅਜਿਹੀਆਂ ਸਲਾਖਾਂ ਨਹੀਂ ਬਣੀਆਂ ਗਈਆਂ ਜੋ ਤੁਹਾਡੇ ਭਰਾ ਅਤੇ ਪੁੱਤਰ ਨੂੰ ਅੰਦਰ ਰੱਖ ਸਕਣ। ਮੈਂ ਜਲਦੀ ਹੀ ਬਾਹਰ ਆਵਾਂਗਾ ਅਤੇ ਅਪਣਾ ਵਾਅਦਾ ਪੂਰਾ ਕਰਾਂਗਾ। ਕੀ ਅੱਜ ਤਕ ਅਜਿਹਾ ਹੋਇਆ ਕਿ ਕੇਜਰੀਵਾਲ ਨੇ ਕੋਈ ਵਾਅਦਾ ਕੀਤਾ ਤੇ ਉਹ ਪੂਰਾ ਨਹੀਂ ਹੋਇਆ? ਤੁਹਾਡਾ ਭਰਾ ਅਤੇ ਪੁੱਤਰ ਲੋਹੇ ਦੇ ਬਣਿਆ ਹੈ ਬਰ ਮੇਰੀ ਅਪੀਲ ਹੈ ਕਿ ਕਿਰਪਾ ਕਰਕੇ ਮੰਦਰ ਜਾ ਕੇ ਮੇਰੇ ਲਈ ਪ੍ਰਮਾਤਮਾ ਅੱਗੇ ਅਰਦਾਸ ਜ਼ਰੂਰ ਕਰਿਓ।

ਅਰਵਿੰਦ ਕੇਜਰੀਵਾਲ ਦਾ ਸੁਨੇਹਾ ਪੜ੍ਹਦੇ ਹੋਏ ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ ਕਿ ਮੇਰੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਅਪੀਲ ਹੈ ਕਿ ਲੋਕ ਸੇਵਾ ਦਾ ਕੰਮ ਨਹੀਂ ਰੁਕਣਾ ਚਾਹੀਦਾ ਅਤੇ ਭਾਜਪਾ ਵਾਲਿਆਂ ਨਾਲ ਨਫਰਤ ਨਾ ਕਰੋ, ਭਾਜਪਾ ਵਾਲੇ ਵੀ ਸਾਡੇ ਭਰਾ-ਭੈਣ ਹਨ। ਮੈਂ ਜਲਦੀ ਹੀ ਵਾਪਸ ਆਵਾਂਗਾ।

(For more Punjabi news apart from Arvind kejriwal wife Sunita on delhi cm arrest by ED news in punjabi , stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement