Delhi News : ਭਾਰਤ ਨੇ ਜਰਮਨੀ ਦੇ ਦੂਤਘਰ ਦੇ ਡਿਪਟੀ ਚੀਫ਼ ਨੂੰ ਕੀਤਾ ਤਲਬ

By : BALJINDERK

Published : Mar 23, 2024, 4:30 pm IST
Updated : Mar 23, 2024, 5:02 pm IST
SHARE ARTICLE
German Ambassador Georg Enzweiler
German Ambassador Georg Enzweiler

Delhi News : ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਕੀਤੀ ਟਿੱਪਣੀ, ਮੰਤਰਾਲੇ ਨੇ ਕਿਹਾ ਪੱਖਪਾਤੀ ਧਾਰਨਾਵਾਂ ਬਿਲਕੁਲ ਗੈਰ-ਵਾਜਬ

Delhi News :  ਭਾਰਤ ਨੇ ਸ਼ਨੀਵਾਰ ਨੂੰ ਜਰਮਨ ਦੂਤਘਰ ਦੇ ਉਪ ਮੁਖੀ ਨੂੰ ਤਲਬ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਜਰਮਨ ਵਿਦੇਸ਼ ਮੰਤਰਾਲੇ ਦੀਆਂ ਟਿੱਪਣੀਆਂ ’ਤੇ ਸਖ਼ਤ ਵਿਰੋਧ ਦਰਜ ਕਰਵਾਇਆ ਗਿਆ ਸੀ।

ਇਹ ਵੀ ਪੜੋ:Bhutan News : ਪ੍ਰਧਾਨ ਮੰਤਰੀ ਮੋਦੀ ਨੇ ਭੂਟਾਨ ’ਚ ਭਾਰਤ ਦੇ ਸਹਿਯੋਗ ਨਾਲ ਬਣੇ ਆਧੁਨਿਕ ਹਸਪਤਾਲ ਦਾ ਕੀਤਾ ਉਦਘਾਟਨ  

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜਰਮਨੀ ਦੇ ਰਾਜਦੂਤ ਜਾਰਜ ਐਨਜ਼ਵੇਲਰ ਨੂੰ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਤਲਬ ਕੀਤਾ। ਮੰਤਰਾਲੇ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਜਰਮਨ ਵਿਦੇਸ਼ ਮੰਤਰਾਲੇ ਦੀ ਟਿੱਪਣੀ ਭਾਰਤ ਦੀ ਨਿਆਂਇਕ ਪ੍ਰਕਿਰਿਆ ’ਚ ਦਖ਼ਲਅੰਦਾਜ਼ੀ ਹੈ। ਮੰਤਰਾਲੇ ਨੇ ਕਿਹਾ ਕਿ ਕੋਈ ਵੀ ਪੱਖਪਾਤੀ ਧਾਰਨਾਵਾਂ ਬਿਲਕੁਲ ਗੈਰ-ਵਾਜਬ ਹੈ। ਜਰਮਨੀ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਨੋਟਿਸ ਲਿਆ ਸੀ।

ਜਰਮਨ ਅਧਿਕਾਰੀ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਅਤੇ ਉਮੀਦ ਹੈ ਕਿ ਇਸ ਮਾਮਲੇ ’ਚ ਨਿਆਂਪਾਲਿਕਾ ਦੀ ਆਜ਼ਾਦੀ ਅਤੇ ਬੁਨਿਆਦੀ ਲੋਕਤੰਤਰੀ ਸਿਧਾਂਤਾਂ ਨਾਲ ਜੁੜੇ ਮਾਪਦੰਡ ਵੀ ਲਾਗੂ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਨਵੀਂ ਦਿੱਲੀ ਵਿਚ ਜਰਮਨੀ ਦੇ ਦੂਤਾਵਾਸ ਦੇ ਉਪ ਮੁਖੀ ਨੂੰ ਅੱਜ ਤਲਬ ਕੀਤਾ ਗਿਆ। ਜਿਨ੍ਹਾਂ ਸਾਡੇ ਅੰਦਰੂਨੀ ਮਾਮਲਿਆਂ ’ਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਦੀ ਟਿੱਪਣੀ ਤੇ ਭਾਰਤ ਦਾ ਸਖ਼ਤ ਵਿਰੋਧ ਪ੍ਰਗਟਾਇਆ ਸੀ।

ਇਹ ਵੀ ਪੜੋ:Muktsar News: ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਦੂਜਾ ਜ਼ਖ਼ਮੀ  

ਉਨ੍ਹਾਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਨਾਲ ਸਾਡੀ ਨਿਆਂਇਕ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਅਤੇ ਸਾਡੀ ਨਿਆਂਪਾਲਿਕਾ ਦੀ ਸੁਤੰਤਰਤਾ ਨੂੰ ਕਮਜ਼ੋਰ ਕਰਦਾ ਹੈ। ਜੈਸਵਾਲ ਨੇ ਕਿਹਾ ਕਿ ਭਾਰਤ ਕਾਨੂੰਨ ਦੇ ਸ਼ਾਸਨ ਦੇ ਨਾਲ ਇੱਕ ਜੀਵੰਤ ਅਤੇ ਮਜ਼ਬੂਤ ਲੋਕਤੰਤਰ ਹੈ। ਜਿਵੇਂ ਕਿ ਦੇਸ਼ ਵਿਚ ਅਤੇ ਲੋਕਤੰਤਰੀ ਦੁਨੀਆਂ ਵਿਚ ਹੋਰ ਸਾਰੀਆਂ ਥਾਵਾਂ ’ਤੇ ਸਾਰੇ ਕਾਨੂੰਨੀ ਮਾਮਲਿਆਂ  ’ਚ ਹੁੰਦਾ ਹੈ, ਕਾਨੂੰਨ ਇਸ ਮਾਮਲੇ ਵਿਚ ਆਪਣਾ ਕੰਮ ਕਰੇਗਾ। ਇਸ ਬਾਰੇ ਵਿਚ ਪੱਖਪਾਤੀ ਧਾਰਨਾਵਾਂ ਪੂਰੀ ਤਰ੍ਹਾਂ ਗੈਰ-ਵਾਜਬ ਹਨ।

ਇਹ ਵੀ ਪੜੋ:Jalandhar News : ਟਰੈਵਲ ਏਜੰਟ ਨੇ ਔਰਤ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ ਮਾਰੀ 4.50 ਲੱਖ ਦੀ ਠੱਗੀ  

 (For more news apart from India summoned the deputy chief of the German embassy News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement