
ਅਰੁਣਾਚਲ ਪ੍ਰਦੇਸ਼ ਵਿਚ ਫ਼ੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਬੇਕਾਬੂ ਹੋ ਕੇ ਨਦੀ ਵਿਚ ਡਿੱਗ ਪਈ। ਇਸ ਹਾਦਸੇ ਵਿਚ ਦੋ...
ਇੰਫਾਲ, : ਅਰੁਣਾਚਲ ਪ੍ਰਦੇਸ਼ ਵਿਚ ਫ਼ੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਬੇਕਾਬੂ ਹੋ ਕੇ ਨਦੀ ਵਿਚ ਡਿੱਗ ਪਈ। ਇਸ ਹਾਦਸੇ ਵਿਚ ਦੋ ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਚਾਰ ਜਵਾਨ ਜ਼ਖ਼ਮੀ ਹੋ ਗਏ। ਦਸਿਆ ਜਾ ਰਿਹਾ ਹੈ ਹਾਦਸੇ ਦੇ ਬਾਅਦ ਤੋਂ ਇਕ ਜਵਾਨ ਲਾਪਤਾ ਵੀ ਹੈ। ਘਟਨਾ ਅਰੁਣਾਚਲ ਪ੍ਰਦੇਸ਼ ਦੇ ਹੇਠਲੇ ਦਿਬਾਂਗ ਵੈਲੀ ਦੀ ਹੈ।
Arunachal: Army Vehicle falls into Kundil river, 3 Jawan die
ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਤੋਂ ਮਦਰਾਸ ਰੈਜੀਮੈਂਟ ਟੈਰੀਟੋਰੀਅਲ ਆਰਮੀ ਦੇ ਜਵਾਨਾਂ ਨੂੰ ਲਿਜਾ ਰਹੀ ਇਦੁਲੀ ਅਤੇ ਕਬਾਂਗ ਪਿੰਡ ਦੇ ਵਿਚਕਾਰ ਅਚਾਨਕ ਫਿਸਲ ਗਈ ਅਤੇ ਬੇਕਾਬੂ ਹੋ ਕੇ ਕੁੰਡਿਲ ਨਦੀ ਵਿਚ ਜਾ ਡਿੱਗੀ। ਸੂਤਰਾਂ ਮੁਤਾਬਕ ਹਾਦਸੇ ਵਿਚ ਦੋ ਜਵਾਨਾਂ ਦੀ ਮੌਤ ਹੋ ਗਈ, ਜਦਕਿ 15 ਜਵਾਨਾਂ ਨੂੰ ਨਦੀ ਤੋਂ ਸੁਰੱਖਿਅਤ ਕੱਢਿਆ ਗਿਆ।
Arunachal: Army Vehicle falls into Kundil river, 3 Jawan die
ਇਨ੍ਹਾਂ ਵਿਚੋਂ ਚਾਰ ਜ਼ਖ਼ਮੀ ਜਵਾਨਾਂ ਨੂੰ ਇਲਾਜ ਲਈ ਚਾਪਾਖੋਵਾ ਦੇ ਮੁੱਢਲੇ ਰੈਫਰਨ ਯੂਨਿਟ ਵਿਚ ਭਰਤੀ ਕਰਵਾਇਆ ਗਿਆ ਹੈ। ਫ਼ੌਜ ਦੇ ਨਾਲ-ਨਾਲ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਰਾਹਤ ਅਤੇ ਬਚਾਅ ਮੁਹਿੰਮ ਚਲਾ ਰਹੀ ਹੈ।
Arunachal: Army Vehicle falls into Kundil river, 3 Jawan die
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਦੋ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ ਇਕ ਜਵਾਨ ਲਾਪਤਾ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਕੰਮ ਵਿਚ ਐਨਡੀਆਰਐਫ (ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ) ਦੀ ਵੀ ਮਦਦ ਲਈ ਜਾ ਰਹੀ ਹੈ।