ਅਸਾਮ ਦੇ ਕਰੀਮਗੰਜ ਜ਼ਿਲ੍ਹੇ 'ਚ ਇਕ ਮਹਿਲਾ ਨੇ ਦੋਸ਼ ਲਗਾਇਆ ਹੈ ਕਿ ਦਹੇਜ ਦੀ ਮੰਗ ਨਾ ਪੂਰੀ ਹੋਣ 'ਤੇ ਅਤੇ ਉਸ ਦੇ ਦੋ ਦੋਸਤਾਂ ਨੇ ਵਿਆਹ ਦੇ ਤਿੰਨ ਦੇ ਅੰਦਰ ਉਸ...
ਕਰੀਮਗੰਜ (ਅਸਾਮ): ਅਸਾਮ ਦੇ ਕਰੀਮਗੰਜ ਜ਼ਿਲ੍ਹੇ 'ਚ ਇਕ ਮਹਿਲਾ ਨੇ ਦੋਸ਼ ਲਗਾਇਆ ਹੈ ਕਿ ਦਹੇਜ ਦੀ ਮੰਗ ਨਾ ਪੂਰੀ ਹੋਣ 'ਤੇ ਅਤੇ ਉਸ ਦੇ ਦੋ ਦੋਸਤਾਂ ਨੇ ਵਿਆਹ ਦੇ ਤਿੰਨ ਦੇ ਅੰਦਰ ਉਸ ਨਾਲ ਸਮੂਹਕ ਬਲਾਤਕਾਰ ਕੀਤਾ। ਪੁਲਿਸ ਨੇ ਦਸਿਆ ਕਿ ਪੀੜਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ।
new married women gangrape in asam
ਉਨ੍ਹਾਂ ਦਸਿਆ ਕਿ ਮਹਿਲਾ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਕਿ ਉਸ ਦੇ ਪਤੀ ਨੇ ਦਹੇਜ ਦੇ ਰੂਪ ਵਿਚ ਸੋਨੇ ਦੇ ਗਹਿਣਿਆਂ ਦੀ ਮੰਗ ਕੀਤੀ ਸੀ ਪਰ ਮੰਗ ਪੂਰੀ ਨਾ ਹੋਣ 'ਤੇ ਉਸ ਨੇ ਅਪਣੇ ਦੋਸਤਾਂ ਨਾਲ ਮਲਿ ਕੇ 17 ਅਪ੍ਰੈਲ ਨੂੰ ਉਸ ਨਾਲ ਸਮੂਹਕ ਬਲਾਤਕਾਰ ਕੀਤਾ। ਪੁਲਿਸ ਨਾਲ ਜੁੜੇ ਸੂਤਰਾਂ ਨੇ ਦਸਿਆ ਕਿ ਦੋ ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਤੇਜ਼ ਕਰ ਦਿਤੀ ਗਈ ਹੈ।
ਦਸ ਦਈਏ ਕਿ ਇਸ ਤੋਂ ਪਹਿਲਾਂ ਅਸਾਮ ਵਿਚ ਹੀ 7 ਸਾਲ ਦੀ ਬੱਚੀ ਨਾਲ 55 ਸਾਲ ਦੇ ਬਜ਼ੁਰ
new married women gangrape in asamਗ ਵਲੋਂ ਬਲਾਤਕਾਰ ਕੀਤੇ ਜਾਣ ਦਾ ਘਿਨਾਉਣਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
