ਸ਼ਿਵਸੈਨਾ ਆਗੂ ਦਾ ਗੋਲੀ ਮਾਰ ਕੇ ਕਤਲ
Published : Apr 23, 2018, 11:06 am IST
Updated : Apr 23, 2018, 11:06 am IST
SHARE ARTICLE
Shiv Sena's Sachin Sawant shot dead
Shiv Sena's Sachin Sawant shot dead

ਇਥੇ ਸ਼ਿਵਸੈਨਾ ਦੇ ਇਕ ਆਗੂ ਦਾ ਬੀਤੀ ਰਾਤ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ।

ਮੁੰਬਈ : ਇਥੇ ਸ਼ਿਵਸੈਨਾ ਦੇ ਇਕ ਆਗੂ ਦਾ ਬੀਤੀ ਰਾਤ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਇਹ ਘਟਨਾ ਕਾਂਦੀਵਲੀ ਇਲਾਕੇ ਦੀ ਹੈ।  ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਬੀਤੀ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਿਵਸੇਨਾ ਆਗੂ ਸਚਿਨ ਸਾਵੰਤ 'ਤੇ ਹਮਲਾ ਕੀਤਾ ਸੀ। ਦੋਸ਼ੀਆਂ ਨੇ ਸਾਵੰਤ ਨੂੰ ਚਾਰ ਗੋਲੀਆਂ ਮਾਰੀਆਂ ਅਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ।

Shiv Sena's Sachin Sawant shot deadShiv Sena's Sachin Sawant shot deadਪੁਲਿਸ ਨੇ ਜ਼ਖ਼ਮੀ ਸਚਿਨ ਸਾਵੰਤ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਪੁਲਿਸ ਨੇ ਫ਼ਿਲਹਾਲ ਸ਼ਿਵਸੈਨਾ ਆਗੂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਉਥੇ ਹੀ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਿਸ ਦੀ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਹੈ। ਟੀਮ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਫ਼ੁਟੇਜ ਦੀ ਵੀ ਜਾਂਚ ਕਰ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement