
ਭਾਰਤੀ ਜਨਤਾ ਪਾਰਟੀ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਪਾਰਟੀ ਨੇ ਉਨ੍ਹਾਂ ਨੂੰ ਉਤਰ ਪੱਛਮੀ ਦਿੱਲੀ ਹਲਕੇ ਤੋਂ ਟਿਕਟ ਦਿੱਤੀ ਹੈ। ਭਾਜਪਾ ਨੇ ਮੌਜੂਦਾ ਸਾਂਸਦ ਉਦਿਤ ਰਾਜ ਦੀ ਟਿਕਟ ਕੱਟ ਕੇ ਹੰਸ ਰਾਜ ਹੰਸ ਉਤੇ ਭਰੋਸਾ ਜਤਾਇਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਹੰਸ ਰਾਜ ਹੰਸ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਉਸਤੋਂ ਬਾਅਦ ਉਨ੍ਹਾਂ ਨੇ ਭਾਜਪਾ ਦਾ ਪੱਲ੍ਹਾ ਫੜ੍ਹ ਲਿਆ ਸੀ।