ਇਸ ਦੇ ਨਾਲ ਥੋੜੀ ਰਾਹਤ ਦੀ ਗੱਲ ਇਹ ਵੀ ਹੈ ਕਿ 7 ਲੱਖ ਤੋਂ ਜਿਆਦਾ ਲੋਕ ਪੂਰੀ ਦੁਨੀਆਂ ਵਿਚ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ।
ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਤੇਜ਼ੀ ਨਾਲ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ। ਇਸ ਦੇ ਨਾਲ ਹੀ ਪੂਰੀ ਦੁਨੀਆਂ ਵਿਚ ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ। ਜਿੱਥੇ ਪਿਛਲੇ 24 ਘੰਟੇ ਵਿਚ 1738 ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਜੋ ਕਿ ਮੰਗਲਵਾਰ ਦੀ ਤੁਲਨਾ ਨਾਲੋਂ ਕਾਫੀ ਘੱਟ ਹੈ।
ਇਸ ਬਾਰੇ ਜਾਣਕਾਰੀ ਹਾਪਕਿਨਜ਼ ਯੂਨੀਵਰਸਿਟੀ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਅਮਰੀਕਾ ਵਿਚ ਕਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 2700 ਨੂੰ ਪਾਰ ਕਰ ਗਿਆ ਸੀ। ਇਸ ਦੇ ਨਾਲ ਹੀ ਅਮਰੀਕਾ ਵਿਚ ਕੁੱਲਾਂ ਮੌਤਾਂ ਦੀ ਗਿਣਤੀ 47 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 8 ਲੱਖ 42 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ।
ਦੱਸ ਦੱਈਏ ਕਿ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਸਪੇਨ ਵਿਚ 208389 ਲੋਕ ਇਸ ਦੀ ਲਪੇਟ ਵਿਚ ਆਏ ਹਨ। ਇਸ ਤੋਂ ਇਲਾਵਾ ਫਰਾਂਸ, ਬ੍ਰਿਟੇਨ ਅਤੇ ਜਰਮਨੀ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਪਾਰ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਨਿਊਯਾਰਕ ਵਿਚ ਹੁਣ ਇਨਸਾਨਾਂ ਤੋਂ ਬਾਅਦ ਦੋ ਪਾਲਤੂ ਬਿੱਲੀਆਂ ਵਿਚ ਵੀ ਕਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।
ਅਮਰੀਕਾ ਵਿਚ ਇਹ ਪਾਲਤੂ ਜਾਨਵਰਾਂ ਦੇ ਕਰੋਨਾ ਨਾਲ ਪ੍ਰਭਾਵਿਤ ਹੋਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀ ਵਿਭਾਗ ਅਤੇ ਫੈਡਰਲ ਰੋਗ ਕੰਟਰੋਲ ਬੋਰਡ ਨੇ ਦੱਸਿਆ ਕਿ ਬਿੱਲੀ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਦੇਖੀ ਗਈ ਹੈ ਪਰ ਹੁਣ ਉਨ੍ਹਾਂ ਦੇ ਬਿਮਾਰੀ ਤੋਂ ਜਲਦੀ ਉਭਰਨ ਦੀ ਆਸ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਸ ਪਰਿਵਾਰ ਦੇ ਲੋਕਾਂ ਅਤੇ ਗੁਆਂਢੀਆਂ ਦੇ ਪ੍ਰਭਾਵਿਤ ਹੋਣ ਦਾ ਵੀ ਹੁਣ ਖਤਰਾ ਬਣਿਆ ਹੋਇਆ ਹੈ।
ਦੱਸ ਦੱਈਏ ਕਿ ਪੂਰੀ ਦੁਨੀਆਂ ਵਿਚ ਹੁਣ ਤੱਕ 26 ਲੱਖ 37 ਹਜ਼ਾਰ ਲੋਕ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 1 ਲੱਖ 84 ਹਜ਼ਾਰ ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਥੋੜੀ ਰਾਹਤ ਦੀ ਗੱਲ ਇਹ ਵੀ ਹੈ ਕਿ 7 ਲੱਖ ਤੋਂ ਜਿਆਦਾ ਲੋਕ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।