ਦੇਸ਼ ਵਿਚ 'ਕੋਰੋਨਾ ਵਾਇਰਸ' ਦਾ ਕਹਿਰ, 24 ਘੰਟਿਆਂ ਵਿਚ 50 ਮੌਤਾਂ, 1383 ਨਵੇਂ ਮਾਮਲੇ
Published : Apr 23, 2020, 7:13 am IST
Updated : Apr 23, 2020, 7:13 am IST
SHARE ARTICLE
File Photo
File Photo

20 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ, 652 ਦੀ ਮੌਤ

ਨਵੀਂ ਦਿੱਲੀ, 22 ਅਪ੍ਰੈਲ : ਕੋਰੋਨਾ ਵਾਇਰਸ ਦੀ ਲਾਗ ਨਾਲ ਪਿਛਲੇ 24 ਘੰਟਿਆਂ ਦੌਰਾਨ 50 ਜਣਿਆਂ ਦੀ ਮੌਤ ਹੋ ਗਈ ਅਤੇ ਇਸ ਦੌਰਾਨ ਲਾਗ ਦੇ 1383 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਬਿਆਨ ਮੁਤਾਬਕ ਦੇਸ਼ ਵਿਚ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਕੁਲ ਗਿਣਤੀ 20,441 ਹੋ ਗਈ ਹੈ ਹਾਲਾਂਕਿ ਇਲਾਜ ਮਗਰੋਂ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਕੇ 3870 ਹੋ ਗਈ ਹੈ।

ਦੇਸ਼ ਵਿਚ ਇਸ ਬੀਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਬੁਧਵਾਰ ਨੂੰ 652 ਹੋ ਗਈ। ਵਾਇਰਸ ਦੀ ਲਾਗ ਦੀ ਲਪੇਟ ਵਿਚ ਆਏ ਮਰੀਜ਼ਾਂ ਦਾ ਅੰਕੜਾ 19.36 ਫ਼ੀ ਸਦੀ ਹੈ। ਸਿਹਤ ਮੰਤਰਾਲੇ ਨੇ ਦਸਿਆ ਕਿ ਸਰਕਾਰ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਲੱਛਣਾਂ ਦੇ ਆਧਾਰ 'ਤੇ ਸੰਭਾਵੀ ਮਰੀਜ਼ਾਂ ਦਾ ਪਤਾ ਲਾਉਣ ਲਈ ਦੇਸ਼ਵਿਆਪੀ ਪੱਧਰ 'ਤੇ 'ਫ਼ੋਨ ਸਰਵੇਖਣ' ਦੀ ਪਹਿਲ ਕੀਤੀ ਹੈ।

File photoFile photo

ਕੌਮੀ ਸੂਚਨਾ ਕੇਂਦਰ ਦੁਆਰਾ ਕੀਤੇ ਜਾ ਰਹੇ ਸਰਵੇਖਣ ਵਿਚ ਫ਼ੋਨ ਨੰਬਰ 1921 ਤੋਂ ਲੋਕਾਂ ਦੇ ਮੋਬਾਈਲ ਫ਼ੋਨ 'ਤੇ ਕਾਲ ਕੀਤੀ ਜਾਵੇਗੀ। ਮੰਤਰਾਲੇ ਨੇ ਇਸ ਮੁਹਿੰਮ ਵਿਚ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਕੋਰੋਨਾ ਦੇ ਲੱਛਣਾਂ ਬਾਰੇ ਪੁਛਿਆ ਜਾਵੇਗਾ। ਮੰਤਰਾਲੇ ਨੇ ਇਸ ਸਰਵੇ ਦੇ ਨਾਮ 'ਤੇ ਮਿਲਦੇ-ਜੁਲਦੇ ਨੰਬਰਾਂ ਤੋਂ ਹੋਣ ਵਾਲੇ ਫ਼ਰਜ਼ੀ ਸਰਵੇਖਣਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਲੋਕਾਂ ਨੂੰ 1921 ਨੰਬਰ ਤੋਂ ਹੀ ਕਾਲ ਕੀਤੀ ਜਾਵੇਗੀ ਜਾਂ ਨਹੀਂ। ਮੰਤਰਾਲੇ ਨੇ ਰਾਜ ਸਰਕਾਰ ਨੂੰ ਵੀ ਇਸ ਸਰਵੇਖਣ ਬਾਰੇ ਲੋਕਾਂ ਨੂੰ ਸਥਾਨਕ ਪੱਧਰ 'ਤੇ ਜਾਣੂੰ ਕਰਾਉਣ ਲਈ ਵੀ ਕਿਹਾ। (ਏਜੰਸੀ)



 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement