
ਸੀਪੀਐਮ ਨੇ ਦੇਸ਼ ਵਿਚ ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਲਈ ਰਾਜਾਂ ਨੂੰ ਕੇਂਦਰ ਸਰਕਾਰ ਦੁਆਰਾ ਲੋੜੀਂਦੇ ਸਾਧਨ ਮੁਹਈਆ ਨਾ ਕਰਾਏ ਜਾਣ ਦਾ ਦੋਸ਼ ਲਾਉਂਦਿਆਂ
ਨਵੀਂ ਦਿੱਲੀ, 22 ਅਪ੍ਰੈਲ : ਸੀਪੀਐਮ ਨੇ ਦੇਸ਼ ਵਿਚ ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਲਈ ਰਾਜਾਂ ਨੂੰ ਕੇਂਦਰ ਸਰਕਾਰ ਦੁਆਰਾ ਲੋੜੀਂਦੇ ਸਾਧਨ ਮੁਹਈਆ ਨਾ ਕਰਾਏ ਜਾਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਾਧਨਾਂ ਦੀ ਲੋੜੀਂਦੀ ਉਪਲਭਧਤਾ ਦੀ ਬਦੌਲਤ ਹੀ ਰਾਜ, ਇਸ ਸੰਕਟ ਵਿਰੁਧ ਜਾਰੀ ਮੁਹਿੰਮ ਵਿਚ ਕਾਮਯਾਬੀ ਹਾਸਲ ਕਰ ਸਕਦੇ ਹਨ।
File photo
ਯੇਚੁਰੀ ਨੇ ਟਵਿਟਰ 'ਤੇ ਕਿਹਾ, 'ਕੋਰੋਨਾ ਵਾਇਰਸ ਵਿਰੁਧ ਜਾਰੀ ਜੰਗ ਵਿਚ ਸੂਬੇ ਤਦ ਹੀ ਜਿੱਤ ਹਾਸਲ ਕਰ ਸਕਦੇ ਹਨ ਜਦ ਇਸ ਸੰਕਟ ਨਾਲ ਨਜਿੱਠਣ ਲਈ ਉਨ੍ਹਾਂ ਕੋਲ ਲੋੜੀਂਦੇ ਸਾਧਨ ਹੋਣਗੇ।' ਸੀਪੀਐਮ ਆਗੂ ਨੇ ਕੇਂਦਰ ਸਰਕਾਰ 'ਤੇ ਸਾਧਨਾਂ ਦੀ ਕਮੀ ਨੂੰ ਨਜ਼ਰਅੰਦਾਜ ਕਰਨ ਦਾ ਦੋਸ਼ ਲਾਉਂਦਿਆਂ ਕਿਹਾ, 'ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਸਾਵਧਾਨੀ ਵਰਤਣੀ ਚਾਹੀਦੀ ਹੈ
ਅਤੇ ਰਾਜ ਸਰਕਾਰਾਂ ਨੂੰ ਫ਼ੌਰੀ ਤੌਰ 'ਤੇ ਸਾਧਨ ਮੁਹਈਆ ਕਰਾਉਣੇ ਚਾਹੀਦੇ ਹਨ।' ਯੇਚੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਸਾਧਨ ਮੁਹਈਆ ਕਰਾਉਣ ਦੀ ਗੱਲ ਤਾਂ ਦੂਰ, ਉਨ੍ਹਾਂ ਦੇ ਬਕਾਏ ਦਾ ਵੀ ਭੁਗਤਾਨ ਨਹੀਂ ਕਰ ਰਹੀ। ਉਨ੍ਹਾਂ ਕਿਹਾ, 'ਕੇਂਦਰ ਸਰਕਾਰ ਜਦ ਤਕ ਨਹੀਂ ਜਾਵੇਗੀ, ਤਦ ਤਕ ਲੱਖਾਂ ਭਾਰਤੀਆਂ ਦੀ ਜ਼ਿੰਦਗੀ ਦਾਅ 'ਤੇ ਲੱਗੀ ਰਹੇਗੀ।' (ਏਜੰਸੀ)