
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਬੁਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ
ਸ੍ਰੀਨਗਰ, 22 ਅਪ੍ਰੈਲ : ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਬੁਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਮੇਲਹੋਰਾ ਇਲਾਕੇ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਮਗਰੋਂ ਮੰਗਲਵਾਰ ਰਾਤ ਨੂੰ ਉਥੇ ਘੇਰਾਬੰਦੀ ਕੀਤੀ ਅਤੇ ਤਲਾਸ਼ ਮੁਹਿੰਮ ਚਲਾਈ।
File Photo
ਉਨ੍ਹਾਂ ਦਸਿਆ ਕਿ ਉਥੇ ਲੁਕੇ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। (ਏਜੰਸੀ)