ਫਰਾਂਸ ਨੇ ਭਾਰਤ ਲਈ ਵਧਾਇਆ ਮਦਦ ਦਾ ਹੱਥ, ਰਾਸ਼ਟਰਪਤੀ ਨੇ ਕਿਹਾ ਫਰਾਂਸ ਇਸ ਸੰਘਰਸ਼ ਵਿਚ ਭਾਰਤ ਦੇ ਨਾਲ
Published : Apr 23, 2021, 12:49 pm IST
Updated : Apr 23, 2021, 12:49 pm IST
SHARE ARTICLE
France pledges solidarity with India amid Covid-19 surge
France pledges solidarity with India amid Covid-19 surge

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਭਾਰਤ ਨੂੰ ਦਿੱਤਾ ਇਕਜੁੱਟਤਾ ਦਾ ਸੰਦੇਸ਼

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਨਾਲ ਜੂਝ ਰਹੇ ਭਾਰਤ ਦੀ ਮਦਦ ਲਈ ਫਰਾਂਸ ਅੱਗੇ ਆਇਆ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਮੁਸੀਬਤ ਦੀ ਇਸ ਘੜੀ ਵਿਚ ਫਰਾਂਸ ਭਾਰਤ ਦੇ ਨਾਲ ਖੜ੍ਹਾ ਹੈ।

CoronavirusCoronavirus

ਇਮੈਨੁਅਲ ਮੈਕਰੋਨ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਭਾਰਤ ਦੇ ਲੋਕਾਂ ਨੂੰ ਮੈਂ ਇਕਜੁੱਟਤਾ ਦਾ ਸੰਦੇਸ਼ ਦੇਣਾ ਚਾਹੁੰਦਾ ਹਾਂ। ਮੁਸ਼ਕਿਲ ਦੀ ਇਸ ਘੜੀ ਵਿਚ ਫਰਾਂਸ ਤੁਹਾਡੇ ਨਾਲ ਖੜ੍ਹਾ ਹੈ। ਇਸ ਮਹਾਂਮਾਰੀ ਨੇ ਕਿਸੇ ਨੂੰ ਨਹੀਂ ਬਖ਼ਸ਼ਿਆ ਹੈ। ਅਸੀਂ ਭਾਰਤ ਨੂੰ ਅਪਣਾ ਸਮਰਥਨ ਦੇਣ ਲਈ ਤਿਆਰ ਹਾਂ|

Emmanuel MacronEmmanuel Macron

ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ’ਚ ਸ਼ੁੱਕਰਵਾਰ ਨੂੰ ਕੋਵਿਡ 19 ਦੇ ਹੁਣ ਤਕ ਦੇ ਸੱਭ ਤੋਂ ਵੱਧ 3.32 ਲੱਖ ਤੋਂ ਵੱਧ ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ  1,62,63,695 ਹੋ ਗਈ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇਕ ਦਿਨ ’ਚ ਕੋਰੋਨਾ ਵਾਇਰਸ ਦਾ ਇਹ ਸੱਭ ਤੋਂ ਵੱਧ ਅੰਕੜਾ ਹੈ।

Coronavirus Coronavirus

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਲਾਗ ਦੇ  3,32,730 ਨਵੇਂ ਮਾਮਲੇ ਸਾਹਮਣੇ ਆਏ ਜਦਕਿ 2263 ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਹੁਣ ਤਕ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ  1,86,920 ਹੋ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement