ਬਿਹਾਰ ਵਿਚ ਵਾਪਰਿਆ ਵੱਡਾ ਹਾਦਸਾ, 15 ਲੋਕਾਂ ਨਾਲ ਭਰੀ ਵੈਨ ਗੰਗਾ ਨਦੀ 'ਚ ਡਿੱਗੀ
Published : Apr 23, 2021, 12:45 pm IST
Updated : Apr 23, 2021, 12:55 pm IST
SHARE ARTICLE
Major accident in Bihar
Major accident in Bihar

8 ਲਾਸ਼ਾਂ ਕੀਤੀਆਂ ਗਈਆਂ ਬਰਾਮਦ

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਦਾਨਾਪੁਰ ਦੇ ਪੀਪਾ ਪੁਲ ਤੋਂ ਇਕ ਸਵਾਰੀਆਂ ਨਾਲ ਭਰੀ ਵੈਨ ਗੰਗਾ ਨਦੀ 'ਚ ਡਿੱਗ ਗਈ। ਜਿਸ ਨਾਲ ਬਹੁਤ ਸਾਰੇ ਲੋਕ ਲਾਪਤਾ ਹੋ ਗਏ ਹਨ।

 

 

ਹੁਣ ਤੱਕ 8 ਲਾਸ਼ਾਂ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵੈਨ ਵਿਚ 15 ਲੋਕ ਸਵਾਰ ਸਨ। ਬਚਾਅ ਕਰਤਾ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵੈਨ ਸਵਾਰ ਇੱਕ ਤਿਲਕ ਸਮਾਰੋਹ ਤੋਂ ਪਰਤ ਰਹੇ ਸਨ।

 

 

ਦਾਣਾਪੁਰ ਦੇ ਪੀਪਾ ਪੁਲ 'ਤੇ ਵੈਨ ਆਪਣਾ ਸੰਤੁਲਨ ਗੁਆ​ ਬੈਠੀ ਅਤੇ ਗੰਗਾ ਨਦੀ ਵਿਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਣ ਤੇ ਆਸ ਪਾਸ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ। ਫਿਲਹਾਲ 8 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਬਾਕੀ ਦੀ ਭਾਲ ਕੀਤੀ ਜਾ ਰਹੀ ਹੈ। ਗੋਤਾਖੋਰਾਂ ਦੀ ਵੀ ਮਦਦ ਲਈ ਜਾ ਰਹੀ ਹੈ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement