ICSE, ISC ਬੋਰਡ ਪ੍ਰੀਖਿਆਵਾਂ 'ਚ ਬੈਠਣ ਲਈ ਜ਼ਰੂਰੀ ਨਹੀਂ ਹੈ ਕੋਰੋਨਾ ਟੀਕਾ
Published : Apr 23, 2022, 6:17 pm IST
Updated : Apr 23, 2022, 6:31 pm IST
SHARE ARTICLE
CISCE
CISCE

CISCE ਨੇ ਕਿਹਾ- ਟੀਕੇ ਤੋਂ ਬਿਨ੍ਹਾ ਬੱਚਿਆਂ ਨੂੰ ਬੋਰਡ ਦੀ ਪ੍ਰੀਖਿਆ ਦੇਣ ਤੋਂ ਨਹੀਂ ਰੋਕਿਆ ਜਾ ਸਕਦਾ

ਨਵੀਂ ਦਿੱਲੀ : ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆ ਕੌਂਸਲ (ਸੀਆਈਐਸਸੀਈ) ਨੇ ਆਈਸੀਐਸਈ ਅਤੇ ਆਈਐਸਸੀ ਸਮੈਸਟਰ-2 ਪ੍ਰੀਖਿਆਵਾਂ ਦੇ ਸਬੰਧ ਵਿੱਚ ਇੱਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ। ਇਸ ਦੇ ਅਨੁਸਾਰ, ICSE ਅਤੇ ISC ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਲਈ ਟੀਕਾਕਰਣ ਜ਼ਰੂਰੀ ਨਹੀਂ ਹੈ। ਹਾਲਾਂਕਿ, ਜਨਵਰੀ ਦੇ ਸ਼ੁਰੂ ਵਿੱਚ ਬੋਰਡ ਨੇ ਇੱਕ ਸਲਾਹ ਜਾਰੀ ਕਰਕੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ 5-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਵਾਇਰਸ ਵੈਕਸੀਨ ਲਗਾਉਣ ਲਈ  ਉਤਸ਼ਾਹਿਤ ਕਰਨ।

ExaminationExamination

CISCE ਨੇ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੀ ICSE, ISC ਸਮੈਸਟਰ 2 ਪ੍ਰੀਖਿਆ 2022 ਵਿੱਚ ਹਾਜ਼ਰ ਹੋਣ ਲਈ ਟੀਕਾਕਰਨ ਜ਼ਰੂਰੀ ਨਹੀਂ ਹੈ। ਸਾਰੇ ਸਕੂਲਾਂ ਅਤੇ ਉਨ੍ਹਾਂ ਦੇ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਟੀਕੇ ਤੋਂ ਬਿਨ੍ਹਾ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ।

VaccinationVaccination

ਇਹ ਮਾਮਲਾ ਉਦੋਂ ਸਾਹਮਣੇ ਆਇਆ ਹੈ ਜਦੋਂ ICSE, ISC ਬੋਰਡ ਪ੍ਰੀਖਿਆ 2022 ਦੇ ਸਬੰਧ ਵਿੱਚ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਪ੍ਰੀਖਿਆ ਵਿਚ ਬੈਠਣ ਤੋਂ ਪਹਿਲਾਂ ਟੀਕਾਕਰਨ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਮਹਾਰਾਸ਼ਟਰ ਰਾਜ ਦੀ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਵੀ ਇਸ ਸਬੰਧ ਵਿੱਚ ਇੱਕ ਟਵੀਟ ਕੀਤਾ ਹੈ। 

ExamsExams

CISCE ਨੇ ਫਿਰ ਸਪੱਸ਼ਟ ਕੀਤਾ ਕਿ 4 ਜਨਵਰੀ, 2022 ਦੀ ਨੋਟੀਫਿਕੇਸ਼ਨ 'ਸਲਾਹ' ਸੀ। ਇਸ ਦਾ ਮਤਲਬ ਇਹ ਨਹੀਂ ਸੀ ਕਿ ਟੀਕਾਕਰਨ ਜ਼ਰੂਰੀ ਸੀ।

CISCE noticeCISCE notice

ਜਦੋਂ ਕਿ 4 ਜਨਵਰੀ, 2022 ਨੂੰ ਜਾਰੀ ਕੀਤੇ ਗਏ CISCE ਅਧੀਨ ਨੋਟਿਸ ਵਿੱਚ ਕਿਹਾ ਗਿਆ ਹੈ, "CISCE ਨੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਮਾਪਿਆਂ ਨੂੰ ਆਪਣੇ 15 ਤੋਂ 18 ਸਾਲ ਦੀ ਉਮਰ ਵਰਗ ਦੇ ਬੱਚਿਆਂ ਨੂੰ ਕੋਰੋਨਾ ਰੋਕੂ ਖੁਰਾਕ ਲੈਣ ਲਈ ਜਿੰਨਾ ਸੰਭਵ ਹੋ ਸਕੇ ਉਤਸ਼ਾਹਿਤ ਕਰਨ।" ਪਰ ਹੁਣ ਬੋਰਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰੀਖਿਆ ਲਈ ਵੈਕਸੀਨ ਜ਼ਰੂਰੀ ਨਹੀਂ ਹੈ।

SHARE ARTICLE

ਏਜੰਸੀ

Advertisement

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM
Advertisement