
ਇਸ ਦੌਰਾਨ ਪੀਐਮ ਮੋਦੀ ਨੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਅਸਾਮ ਦੇ ਕਲਾਕਾਰਾਂ ਦੁਆਰਾ ਪੇਸ਼ ਕੀਤੇ ਬੀਹੂ ਨਾਚ ਅਤੇ ਲੋਕ ਨਾਚ ਅਤੇ ਹੋਰ ਪ੍ਰੋਗਰਾਮਾਂ ਦਾ ਆਨੰਦ ਲਿਆ।
ਨਵੀਂ ਦਿੱਲੀ - ਰਾਜਧਾਨੀ ਦਿੱਲੀ 'ਚ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਦੀ ਰਿਹਾਇਸ਼ 'ਤੇ ਰੋਂਗਾਲੀ ਬਿਹੂ ਦੇ ਮੌਕੇ 'ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਪੀਐਮ ਮੋਦੀ ਨੇ ਕਈ ਸੰਗੀਤਕ ਸਾਜ਼ਾ 'ਤੇ ਹੱਥ ਅਜਮਾਇਆ।ਇਸ ਦੌਰਾਨ ਪੀਐਮ ਮੋਦੀ ਨੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਅਸਾਮ ਦੇ ਕਲਾਕਾਰਾਂ ਦੁਆਰਾ ਪੇਸ਼ ਕੀਤੇ ਬੀਹੂ ਨਾਚ ਅਤੇ ਲੋਕ ਨਾਚ ਅਤੇ ਹੋਰ ਪ੍ਰੋਗਰਾਮਾਂ ਦਾ ਆਨੰਦ ਲਿਆ।
#WATCH | Prime Minister Narendra Modi tries his hand at multiple musical instruments as he participates in a program organized on the occasion of Rongali Bihu at the residence of Union Minister Sarbananda Sonowal, in Delhi pic.twitter.com/KC6vLz5hVX
— ANI (@ANI) April 23, 2022
ਇੰਨਾ ਹੀ ਨਹੀਂ ਉਨ੍ਹਾਂ ਨੇ ਕਲਾਕਾਰਾਂ ਅਤੇ ਹੋਰ ਮਹਿਮਾਨਾਂ ਨਾਲ ਵੀ ਗੱਲਬਾਤ ਕੀਤੀ। ਅਸਾਮ ਦੇ ਨਵੇਂ ਸਾਲ ਦੇ ਮੌਕੇ 'ਤੇ ਰੋਂਗਾਲੀ ਬੀਹੂ 14 ਅਪ੍ਰੈਲ ਤੋਂ ਇੱਕ ਹਫ਼ਤੇ ਲਈ ਮਨਾਇਆ ਜਾਂਦਾ ਹੈ। ਸੋਨੋਵਾਲ ਨੇ ਸਮਾਰੋਹ ਵਿਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਸਾਮ ਦੇ ਲੋਕਾਂ ਅਤੇ ਉਨ੍ਹਾਂ ਦੇ ਸੱਭਿਆਚਾਰ ਲਈ ਉਨ੍ਹਾਂ ਦੇ ਪਿਆਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਬੀਹੂ ਸਮਾਰੋਹ ਵਿਚ ਪ੍ਰਧਾਨ ਮੰਤਰੀ ਦੀ ਮੌਜੂਦਗੀ ਅਤੇ ਉਨ੍ਹਾਂ ਦੇ ਆਸ਼ੀਰਵਾਦ ਲਈ ਧੰਨਵਾਦੀ ਹਾਂ। ਪਿਛਲੇ ਅੱਠ ਸਾਲਾਂ ਵਿਚ, ਉਹਨਾਂ ਨੇ ਅਸਾਮ ਅਤੇ ਉੱਤਰ ਪੂਰਬ ਦੇ ਸਰਵਪੱਖੀ ਵਿਕਾਸ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ, ਨਗੇਂਦਰ ਸਿੰਘ ਤੋਮਰ, ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਸ਼ਾਮਲ ਸਨ।