
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਪ੍ਰਯਾਗਰਾਜ : ਪ੍ਰਯਾਗਰਾਜ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਥਰਵਈ ਥਾਣਾ ਖੇਤਰ ਦੇ ਖੇਵਰਾਜਪੁਰ ਪਿੰਡ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਵਾਰਦਾਤ ਤੋਂ ਬਾਅਦ ਦੋਸ਼ੀਆਂ ਨੇ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਦਾ ਇੱਟਾਂ-ਪੱਥਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।
Death
ਘਟਨਾ ਦੀ ਸੂਚਨਾ ਪ੍ਰਦੀਪ ਕੁਮਾਰ ਯਾਦਵ ਨੇ ਪੁਲਿਸ ਨੂੰ ਦਿੱਤੀ। ਪ੍ਰਦੀਪ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਭਰਾ ਅਤੇ ਸਾਲੇ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਦਾ ਵੀ ਕਤਲ ਕਰ ਦਿੱਤਾ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਏਡੀਜੀ ਪ੍ਰਯਾਗਰਾਜ ਜ਼ੋਨ ਪ੍ਰੇਮ ਪ੍ਰਕਾਸ਼ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਲੱਗਦਾ ਹੈ ਕਿ ਲੁੱਟ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸ਼ੱਕ ਹੈ ਕਿ ਉਨ੍ਹਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਲਈ ਘਰ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਅਤੇ ਡੌਗ ਸਕੁਐਡ ਟੀਮ ਮੌਕੇ 'ਤੇ ਜਾਂਚ ਕਰ ਰਹੀ ਹੈ।
Death
ਪਰਿਵਾਰ ਦੇ ਮੁਖੀ ਰਾਜਕੁਮਾਰ ਯਾਦਵ (ਉਮਰ 55 ਸਾਲ), ਉਸ ਦੀ ਪਤਨੀ ਕੁਸੁਮ (ਉਮਰ 50 ਸਾਲ), ਬੇਟੀ ਮਨੀਸ਼ਾ (ਉਮਰ 25 ਸਾਲ), ਨੂੰਹ ਸਵਿਤਾ (ਉਮਰ 30 ਸਾਲ) ਅਤੇ ਦੋ ਸਾਲ ਦੀ ਮਾਸੂਮ ਪੋਤੀ। ਸਾਕਸ਼ੀ ਦਾ ਵੀ ਕਤਲ ਕਰ ਦਿੱਤਾ ਗਿਆ ਸੀ।
Death
ਬਸਪਾ ਸੁਪਰੀਮੋ ਮਾਇਆਵਤੀ ਨੇ ਪ੍ਰਯਾਗਰਾਜ ਘਟਨਾ 'ਤੇ ਟਵੀਟ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕੋ ਪਰਿਵਾਰ ਦੇ 5 ਵਿਅਕਤੀਆਂ ਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦੀ ਖ਼ਬਰ ਬਹੁਤ ਹੀ ਦੁਖਦਾਈ, ਨਿੰਦਣਯੋਗ ਅਤੇ ਚਿੰਤਾਜਨਕ ਹੈ। ਸਰਕਾਰ ਨੂੰ ਇਸ ਘਟਨਾ ਦੀ ਤਹਿ ਤੱਕ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।