
ਕੇਜਰੀਵਾਲ ਨੇ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਦਿਨ ਵੇਲੇ ਉਨ੍ਹਾਂ ਦਾ ਸ਼ੂਗਰ ਲੈਵਲ 320 ਤੱਕ ਚਲਾ ਜਾਂਦਾ ਹੈ
Arvind Kejriwal: ਨਵੀਂ ਦਿੱਲੀ : ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਨੂੰ ਜੇਲ੍ਹ 'ਚ ਇਨਸੁਲਿਨ ਦਿੱਤੀ ਗਈ ਹੈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧਦਾ ਜਾ ਰਿਹਾ ਸੀ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਦਿਨ ਵੇਲੇ ਉਨ੍ਹਾਂ ਦਾ ਸ਼ੂਗਰ ਲੈਵਲ 320 ਤੱਕ ਚਲਾ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਈ.ਡੀ. ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦੀ ਇਨਸੁਲਿਨ ਦੇਣ ਦੀ ਪਟੀਸ਼ਨ ਨੂੰ ਸਿਰਫ਼ ਉਨ੍ਹਾਂ ਦੇ ਕਹਿਣ 'ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਹਾਈਪਰਗਲਾਈਸੀਮੀਆ ਤੋਂ ਪੀੜਤ ਹਨ, ਅਜਿਹੀ ਸਥਿਤੀ ਜਿਸ ਵਿਚ ਖੂਨ ਵਿਚ ਬਹੁਤ ਜ਼ਿਆਦਾ ਸ਼ੂਗਰ (ਗਲੂਕੋਜ਼) ਹੁੰਦਾ ਹੈ। ਏਮਜ਼ ਦੇ ਮੈਡੀਕਲ ਬੋਰਡ ਨੂੰ ਇਹ ਰਿਪੋਰਟ ਦੇਣ ਲਈ ਕਿਹਾ ਗਿਆ ਸੀ ਕਿ ਕੀ ਕੇਜਰੀਵਾਲ ਨੂੰ ਇਸ ਸਮੇਂ ਇਨਸੁਲਿਨ ਦੀ ਲੋੜ ਹੈ।
(For more Punjabi news apart from Arvind Kejriwal: Insulin given to Arvind Kejriwal in jail , stay tuned to Rozana Spokesman)