Kannauj Road Accident : ਆਗਰਾ-ਲਖਨਊ ਹਾਈਵੇ 'ਤੇ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ 4 ਦੀ ਮੌਤ, 21 ਜ਼ਖਮੀ
Published : Apr 23, 2024, 11:07 am IST
Updated : Apr 23, 2024, 11:07 am IST
SHARE ARTICLE
Road Accident
Road Accident

ਜਾਣੋ ਕਿਵੇਂ ਵਾਪਰਿਆ ਹਾਦਸਾ

Kannauj Road Accident : ਕਨੌਜ 'ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਮੰਗਲਵਾਰ 23 ਅਪ੍ਰੈਲ ਦੀ ਸਵੇਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ।

ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 21 ਲੋਕ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

ਜਾਣਕਾਰੀ ਮੁਤਾਬਕ ਇਹ ਘਟਨਾ ਕਨੌਜ ਜ਼ਿਲ੍ਹੇ ਦੇ ਠਠੀਆ ਥਾਣਾ ਖੇਤਰ ਦੇ ਪਿਪਰੌਲੀ ਪਿੰਡ ਨੇੜੇ ਵਾਪਰੀ ਹੈ। ਇੱਥੇ ਬੱਸ ਡਿਵਾਈਡਰ  ਤੋੜ ਕੇ ਟਰੱਕ ਨਾਲ ਟਕਰਾ ਗਈ। ਹਾਦਸਾਗ੍ਰਸਤ ਬੱਸ ਗੋਰਖਪੁਰ ਤੋਂ ਦਿੱਲੀ ਜਾ ਰਹੀ ਸੀ। ਸਾਰੇ ਜ਼ਖਮੀਆਂ ਨੂੰ ਇਲਜਾ ਦੇ ਤਿਰਵਾ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।

ਜਾਣੋ ਕਿਵੇਂ ਵਾਪਰਿਆ ਹਾਦਸਾ

ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੰਗਲਵਾਰ ਸਵੇਰੇ 4.15 ਵਜੇ ਗੋਰਖਪੁਰ ਤੋਂ ਦਿੱਲੀ ਜਾ ਰਹੀ ਬੱਸ ਕਨੌਜ ਜ਼ਿਲੇ ਦੇ ਠਠੀਆ ਥਾਣਾ ਅਧੀਨ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਡਿਵਾਈਡਰ ਤੋੜ ਕੇ ਉਲਟ ਦਿਸ਼ਾ 'ਚ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਜਿਸ 'ਚ 4 ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 34 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ ਹੈ।

ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਤਿਰਵਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਾਡੇ ਕੋਲ 38 ਯਾਤਰੀ ਆਏ ਹਨ, ਜਿਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਲਖਨਊ ਰੈਫਰ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement