Weather Today: ਯੂਪੀ-ਬਿਹਾਰ ਸਮੇਤ ਇਨ੍ਹਾਂ ਰਾਜਾਂ 'ਚ ਭਿਆਨਕ ਗਰਮੀ, 4 ਦਿਨਾਂ ਲਈ ਹੀਟਵੇਵ ਅਲਰਟ
Published : Apr 23, 2024, 12:02 pm IST
Updated : Apr 23, 2024, 12:02 pm IST
SHARE ARTICLE
Weather Update
Weather Update

ਜਾਣੋ ਦਿੱਲੀ 'ਚ ਕਿਵੇਂ ਰਹੇਗਾ ਮੌਸਮ

 

Weather Update: ਦੇਸ਼ ਦੇ ਕੁਝ ਰਾਜਾਂ ਵਿੱਚ ਕੜਾਕੇ ਦੀ ਗਰਮੀ ਸ਼ੁਰੂ ਹੋ ਗਈ ਹੈ, ਜਦੋਂ ਕਿ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਕਾਰਨ ਮੌਸਮ 'ਚ ਨਰਮੀ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਬੰਗਾਲ, ਬਿਹਾਰ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਿੱਚ 23 ਅਪ੍ਰੈਲ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ। 

ਇਨ੍ਹਾਂ ਇਲਾਕਿਆਂ 'ਚ 4 ਦਿਨਾਂ ਤੱਕ ਜਾਰੀ ਰਹੇਗਾ ਗਰਮੀ ਦਾ ਕਹਿਰ  

 

23 ਅਪ੍ਰੈਲ, 2024 ਨੂੰ ਗੰਗਾ ਪੱਛਮੀ ਬੰਗਾਲ ਦੇ ਅਲੱਗ-ਥਲੱਗ ਸਥਾਨਾਂ ਅਤੇ ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ

24 ਅਪ੍ਰੈਲ, 2024 ਨੂੰ ਗੰਗਾ ਦੇ ਪੱਛਮੀ ਬੰਗਾਲ ਦੇ ਅਲੱਗ-ਥਲੱਗ ਸਥਾਨਾਂ ਅਤੇ ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ

25 ਅਪ੍ਰੈਲ, 2024 ਨੂੰ ਗੰਗਾ ਦੇ ਪੱਛਮੀ ਬੰਗਾਲ ਵਿੱਚ ਅਲੱਗ-ਥਲੱਗ ਥਾਵਾਂ 'ਤੇ ਗਰਮੀ ਦੀਆਂ ਲਹਿਰਾਂ ਅਤੇ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਉੱਤਰੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ

26 ਅਪ੍ਰੈਲ, 2024 ਨੂੰ ਗੰਗਾ ਦੇ ਪੱਛਮੀ ਬੰਗਾਲ ਦੇ ਅਲੱਗ-ਥਲੱਗ ਸਥਾਨਾਂ ਅਤੇ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਉੱਤਰੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। 


ਦਿੱਲੀ ਦਾ ਮੌਸਮ 


ਇਸ ਪੂਰੇ ਹਫ਼ਤੇ ਦਿੱਲੀ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਗਰਮੀ ਵਧਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਬਾਰਿਸ਼ ਅਤੇ ਬਰਫਬਾਰੀ ਦਾ ਅਲਰਟ


ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ 23 ਤੋਂ 26 ਅਪ੍ਰੈਲ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। 23 ਅਪ੍ਰੈਲ ਨੂੰ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਥੋੜਾ-ਬਹੁਤ ਮੀਂਹ ਪੈ ਸਕਦਾ ਹੈ।

ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ ਵਿੱਚ 23 ਤੋਂ 24 ਅਪ੍ਰੈਲ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 23 ਅਪ੍ਰੈਲ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਸਿੱਕਮ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ 23 ਤੋਂ 26 ਅਪ੍ਰੈਲ ਅਤੇ ਉੱਤਰੀ ਕੋਂਕਣ ਅਤੇ ਗੋਆ ਵਿੱਚ 23 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਕੇਰਲ ਅਤੇ ਅੰਦਰੂਨੀ ਕਰਨਾਟਕ ਵਿੱਚ 23 ਤੋਂ 24 ਅਪਰੈਲ ਦਰਮਿਆਨ ਥੋੜੀ-ਬਹੁਤ ਬਾਰਿਸ਼ ਹੋ ਸਕਦੀ ਹੈ।

Location: India, Delhi

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement