Court News: ਰਾਮਨੌਮੀ ਮੌਕੇ ਪੱਛਮੀ ਬੰਗਾਲ ਵਿਚ ਹੋਈ ਹਿੰਸਾ ਨੂੰ ਲੈ ਕੇ ਕਲਕੱਤਾ ਹਾਈ ਕੋਰਟ ਦੀ ਟਿੱਪਣੀ, ‘ਨਾ ਕਰਵਾਈਆਂ ਜਾਣ ਚੋਣਾਂ’
Published : Apr 23, 2024, 6:07 pm IST
Updated : Apr 23, 2024, 6:07 pm IST
SHARE ARTICLE
Won’t allow polls in Bengal seats that saw violence on Ram Navami, court warns
Won’t allow polls in Bengal seats that saw violence on Ram Navami, court warns

ਪੱਛਮੀ ਬੰਗਾਲ 'ਚ ਰਾਮ ਨੌਮੀ 'ਤੇ ਹੋਈ ਹਿੰਸਾ ਦੇ ਮਾਮਲੇ 'ਤੇ ਕਲਕੱਤਾ ਹਾਈ ਕੋਰਟ 'ਚ ਸੁਣਵਾਈ ਹੋਈ।

Court News: ਪੱਛਮੀ ਬੰਗਾਲ 'ਚ ਰਾਮ ਨੌਮੀ 'ਤੇ ਹੋਈ ਹਿੰਸਾ ਨੂੰ ਲੈ ਕੇ ਕਲਕੱਤਾ ਹਾਈ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਚੀਫ਼ ਜਸਟਿਸ ਟੀਐਸ ਸਿਵਾਗਨਮ ਦੀ ਅਗਵਾਈ ਵਾਲੀ ਬੈਂਚ ਨੇ ਹਿੰਸਾ ਨੂੰ ਲੈ ਕੇ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਪ੍ਰਤੀ ਨਾਰਾਜ਼ਗੀ ਜਤਾਈ। ਇਸ ਤੋਂ ਇਲਾਵਾ ਸੁਣਵਾਈ ਦੌਰਾਨ ਟਿੱਪਣੀ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਜਿਥੇ ਹਿੰਸਾ ਹੋਈ ਹੈ, ਕਿਉਂ ਨਾ ਉਥੇ ਲੋਕ ਸਭਾ ਚੋਣਾਂ ਨਾ ਕਰਵਾਈਆਂ ਜਾਣ?

ਦਰਅਸਲ ਬੰਗਾਲ 'ਚ 7 ਮਈ ਅਤੇ 13 ਮਈ ਨੂੰ ਵੋਟਾਂ ਪੈਣੀਆਂ ਹਨ, ਇਥੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਮੰਗਲਵਾਰ ਨੂੰ ਪੱਛਮੀ ਬੰਗਾਲ 'ਚ ਰਾਮ ਨੌਮੀ 'ਤੇ ਹੋਈ ਹਿੰਸਾ ਦੇ ਮਾਮਲੇ 'ਤੇ ਕਲਕੱਤਾ ਹਾਈ ਕੋਰਟ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਹਿੰਸਾ ਨੂੰ ਲੈ ਕੇ ਸੁਰੱਖਿਆ ਏਜੰਸੀਆਂ 'ਤੇ ਸਵਾਲ ਖੜ੍ਹੇ ਕੀਤੇ। ਅਦਾਲਤ ਨੇ ਕਿਹਾ ਕਿ ਅਸੀਂ ਕਹਿੰਦੇ ਹਾਂ ਕਿ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ, ਚੋਣਾਂ ਕਰਵਾਉਣ ਦਾ ਕੀ ਫਾਇਦਾ?

ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਹਿੰਸਾ ਹੋਈ ਤਾਂ ਕੇਂਦਰੀ ਫੋਰਸ ਕੀ ਕਰ ਰਹੀ ਸੀ? ਸੂਬੇ ਵਿਚ ਲੋਕ ਸਭਾ ਚੋਣਾਂ ਹਨ ਅਤੇ ਇਥੇ ਚੋਣ ਜ਼ਾਬਤਾ ਲਾਗੂ ਹੈ। ਇਸ ਦੇ ਬਾਵਜੂਦ ਪੁਲਿਸ ਉਸ ਸਮੇਂ ਕੀ ਕਰ ਰਹੀ ਸੀ? ਜਾਣਕਾਰੀ ਮੁਤਾਬਕ ਪੱਛਮੀ ਬੰਗਾਲ 'ਚ ਰਾਮ ਨੌਮੀ ਦੇ ਦਿਨ 17 ਅਪ੍ਰੈਲ ਨੂੰ ਮੁਰਸ਼ਿਦਾਬਾਦ ਜ਼ਿਲੇ ਦੇ ਬੇਲਦੰਗਾ ਕਸਬੇ ਅਤੇ ਮੇਦੀਨੀਪੁਰ ਦੇ ਇਗਰਾ 'ਚ ਦੋ ਭਾਈਚਾਰਿਆਂ ਵਿਚਾਲੇ ਹਿੰਸਾ ਹੋਈ ਸੀ। ਇਸ ਹਿੰਸਕ ਝੜਪ ਵਿਚ 18 ਲੋਕ ਜ਼ਖ਼ਮੀ ਹੋ ਗਏ।

ਹਾਈ ਕੋਰਟ ਨੇ ਕਿਹਾ, ‘‘ਜੇਕਰ ਲੋਕ ਸ਼ਾਂਤੀ ਨਾਲ ਕੋਈ ਤਿਉਹਾਰ ਨਹੀਂ ਮਨਾ ਸਕਦੇ ਤਾਂ ਅਸੀਂ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰਾਂਗੇ ਕਿ ਅਜਿਹੇ ਹਲਕਿਆਂ 'ਚ ਸੰਸਦੀ ਚੋਣਾਂ ਨਾ ਕਰਵਾਈਆਂ ਜਾਣ। ਜੇਕਰ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ, ਦੋ ਸਮੂਹਾਂ ਦੇ ਲੋਕ ਇਕ ਦੂਜੇ ਨਾਲ ਲੜ ਰਹੇ ਹਨ, ਤਾਂ ਉਨ੍ਹਾਂ ਨੂੰ ਅਪਣੇ ਪ੍ਰਤੀਨਿਧੀ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ।’’

(For more Punjabi news apart from Won’t allow polls in Bengal seats that saw violence on Ram Navami, court warns, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement