
ਮੋਦੀ ਮੰਗਲਵਾਰ ਨੂੰ ਸਾਊਦੀ ਪ੍ਰਿੰਸ ਮੁਹੰਮਦ ਬਿਨ ਸਲਮਾਨ (MBS) ਦੇ ਸੱਦੇ 'ਤੇ ਦੋ ਦਿਨਾਂ ਦੇ ਦੌਰੇ 'ਤੇ ਸਾਊਦੀ ਅਰਬ ਪਹੁੰਚੇ ਸਨ।
PM Narendra Modi: ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਥੋੜ੍ਹੀ ਦੇਰ ਬਾਅਦ ਆਪਣਾ ਸਾਊਦੀ ਅਰਬ ਦੌਰਾ ਛੱਡ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸਵੇਰੇ ਸਾਊਦੀ ਅਰਬ ਵਾਪਸ ਆ ਗਏ ਹਨ।
ਮੋਦੀ ਮੰਗਲਵਾਰ ਨੂੰ ਸਾਊਦੀ ਪ੍ਰਿੰਸ ਮੁਹੰਮਦ ਬਿਨ ਸਲਮਾਨ (MBS) ਦੇ ਸੱਦੇ 'ਤੇ ਦੋ ਦਿਨਾਂ ਦੇ ਦੌਰੇ 'ਤੇ ਸਾਊਦੀ ਅਰਬ ਪਹੁੰਚੇ ਸਨ।
ਉਨ੍ਹਾਂ ਨੇ ਅੱਜ ਇੱਕ ਸਰਕਾਰੀ ਰਾਤ ਦੇ ਖਾਣੇ ਵਿੱਚ ਸ਼ਾਮਲ ਹੋਣਾ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਇੱਕ ਫੈਕਟਰੀ ਵਿੱਚ ਭਾਰਤੀ ਕਾਮਿਆਂ ਨੂੰ ਮਿਲਣਾ ਸੀ, ਪਰ ਕਸ਼ਮੀਰ ਹਮਲੇ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਵਿਚਕਾਰ ਹੀ ਰੱਦ ਕਰ ਦਿੱਤਾ ਗਿਆ।
ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ। ਜੰਮੂ ਅਤੇ ਕਸ਼ਮੀਰ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਮਾਸੂਮ ਲੋਕਾਂ ਦੀ ਮੌਤ 'ਤੇ ਡੂੰਘਾ ਸੰਵੇਦਨਾ ਪ੍ਰਗਟ ਕੀਤੀ। ਮੋਦੀ ਅੱਜ ਸੁਰੱਖਿਆ ਮਾਮਲਿਆਂ 'ਤੇ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ।"