
Pahalgam Terror Attack: ਹਮਲੇ ਪਿੱਛੇ ਭਾਰਤ ਦੇ ਲੋਕ ਸ਼ਾਮਲ ਹਨ
ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ, ਪਰ ਉੱਥੋਂ ਦੀ ਸਰਕਾਰ ਝੂਠ ਬੋਲਣ ਤੋਂ ਬਾਜ਼ ਨਹੀਂ ਆ ਰਹੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕਹਿ ਰਹੇ ਹਨ ਕਿ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਨਾਲ ਪਾਕਿਸਤਾਨ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਆਸਿਫ਼ ਨੇ ਕਿਹਾ ਕਿ ਕਿ ਉਨ੍ਹਾਂ ਦਾ ਦੇਸ਼ ਹਰ ਤਰ੍ਹਾਂ ਦੇ ਅਤਿਵਾਦ ਦੀ ਨਿੰਦਾ ਕਰਦਾ ਹੈ। ਖਵਾਜਾ ਆਸਿਫ ਨੇ ਇਹ ਬਿਆਨ ਇੱਕ ਪਾਕਿਸਤਾਨੀ ਟੀਵੀ ਨਿਊਜ਼ ਚੈਨਲ ਨੂੰ ਦਿੱਤਾ ਹੈ ਅਤੇ ਆਪਣੇ ਬਿਆਨ ਵਿੱਚ, ਉਨ੍ਹਾਂ ਨੇ ਭਾਰਤ ਨੂੰ ਦੋਸ਼ੀ ਠਹਿਰਾਇਆ ਹੈ। ਆਸਿਫ਼ ਨੇ ਕਿਹਾ ਕਿ ਇਸ ਹਮਲੇ ਪਿੱਛੇ ਭਾਰਤ ਦੇ ਲੋਕ ਸ਼ਾਮਲ ਹਨ।
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ, ਨਾਗਾਲੈਂਡ ਤੋਂ ਲੈ ਕੇ ਮਨੀਪੁਰ ਅਤੇ ਕਸ਼ਮੀਰ ਤੱਕ, ਲੋਕ ਸਰਕਾਰ ਦੇ ਵਿਰੁੱਧ ਹਨ।
ਖਵਾਜਾ ਆਸਿਫ਼ ਨੇ ਅੱਗੇ ਕਿਹਾ, ਭਾਰਤ ਸਰਕਾਰ ਲੋਕਾਂ ਦੇ ਅਧਿਕਾਰਾਂ ਦਾ ਕਤਲ ਕਰ ਰਹੀ ਹੈ ਅਤੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ, ਇਸੇ ਲਈ ਲੋਕ ਉਨ੍ਹਾਂ ਦੇ ਵਿਰੁੱਧ ਖੜ੍ਹੇ ਹੋ ਰਹੇ ਹਨ। ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਵੀ ਹਮਲੇ ਸਬੰਧੀ ਵਿਵਾਦਪੂਰਨ ਬਿਆਨ ਦਿੱਤਾ ਅਤੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਅਜਿਹੀ ਘਟਨਾ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਮੈਂ ਅਜਿਹੇ ਹਮਲਿਆਂ ਦੀ ਨਿੰਦਾ ਕਰਦਾ ਹਾਂ। ਅਜਿਹੇ ਹਮਲੇ ਖਾਸ ਕਰਕੇ ਆਮ ਨਾਗਰਿਕਾਂ 'ਤੇ ਨਹੀਂ ਹੋਣੇ ਚਾਹੀਦੇ।