
Pahalgam Attack News: ਕਿਹਾ-ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ
Rahul Gandhi spoke to Amit Shah Pahalgam Attack News: ਜੰਮੂ-ਕਸ਼ਮੀਰ ਦੇ ਪਹਿਲਗਾਮ ਅਤਿਵਾਦੀ ਹਮਲੇ ਵਿਚ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਨਿਹੱਥੇ ਸੈਲਾਨੀਆਂ 'ਤੇ ਅਜਿਹੇ ਕਾਇਰਤਾਪੂਰਨ ਹਮਲੇ ਤੋਂ ਬਾਅਦ, ਅੱਜ ਦਿੱਲੀ ਵਿੱਚ ਇੱਕ ਸੀਸੀਐਸ ਮੀਟਿੰਗ ਹੋ ਰਹੀ ਹੈ।
ਇਸ ਦੌਰਾਨ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਪ੍ਰਧਾਨ ਤਾਰਿਕ ਕਰਾ ਨਾਲ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਬਾਰੇ ਗੱਲ ਕੀਤੀ ਅਤੇ ਉੱਥੋਂ ਦੀ ਸਥਿਤੀ ਬਾਰੇ ਜਾਣਕਾਰੀ ਲਈ।
ਉਨ੍ਹਾਂ ਕਿਹਾ ਕਿ ਪੀੜਤਾਂ ਦੇ ਪਰਿਵਾਰ ਨਿਆਂ ਅਤੇ ਸਾਡੇ ਸਮਰਥਨ ਦੇ ਹੱਕਦਾਰ ਹਨ। ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਮਿਲਣੀ ਚਾਹੀਦੀ ਹੈ। ਕਾਂਗਰਸ ਨੇਤਾ ਮੱਲਿਕਾਰਜੁਨ ਨੇ ਕਿਹਾ ਕਿ ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮਾਸੂਮ ਸੈਲਾਨੀਆਂ 'ਤੇ ਹੋਏ ਕਾਇਰਤਾਪੂਰਨ ਅਤਿਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਪੂਰਾ ਦੇਸ਼ ਸਰਹੱਦ ਪਾਰ ਅਤਿਵਾਦ ਵਿਰੁੱਧ ਇੱਕਜੁੱਟ ਹੈ।
ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਆਪਣਾ ਸਾਊਦੀ ਅਰਬ ਦੌਰਾ ਵਿਚਕਾਰ ਛੱਡ ਕੇ ਦਿੱਲੀ ਵਾਪਸ ਆ ਗਏ ਹਨ। ਇਸ ਹਮਲੇ ਸਬੰਧੀ ਸੀਸੀਐਸ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ।