
ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ ਤੇ ਪੀੜਤਾਂ ਨਾਲ ਕੀਤੀ ਮੁਲਾਕਾਤ
ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ ਸਨ। ਅਮਿਤ ਸ਼ਾਹ ਨੇ ਸ਼੍ਰੀਨਗਰ ਵਿੱਚ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅੱਤਵਾਦੀਆਂ ਨੇ ਮਾਸੂਮ ਲੋਕਾਂ ਨੂੰ ਮਾਰਿਆ ਹੈ ਉਨ੍ਹਾਂ ਨੂੰ ਬਖ਼ਸਿਆ ਨਹੀਂ ਜਾਵੇਗਾ।
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ।
ਇਨ੍ਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪਹਿਲਗਾਮ ਤੋਂ ਸ਼੍ਰੀਨਗਰ ਦੇ ਪੁਲਿਸ ਕੰਟਰੋਲ ਰੂਮ ਵਿਚ ਲਿਆਂਦਾ ਗਿਆ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ, ਉਨ੍ਹਾਂ ਨੇ ਇਸ ਭਿਆਨਕ ਹਮਲੇ ਤੋਂ ਬਚੇ ਲੋਕਾਂ ਦਾ ਹਾਲ-ਚਾਲ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਤਾ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸੁਰੱਖਿਆ ਬਲ ਉਨ੍ਹਾਂ ਨੂੰ ਸਜ਼ਾ ਦਿਵਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।
ਜਦੋਂ ਅਮਿਤ ਸ਼ਾਹ ਇਨ੍ਹਾਂ ਪੀੜਤਾਂ ਨੂੰ ਮਿਲਣ ਪਹੁੰਚੇ, ਤਾਂ ਉਨ੍ਹਾਂ ਦੀ ਹਾਲਤ ਬੁਰੀ ਸੀ ਅਤੇ ਉਹ ਰੋ ਰਹੇ ਸਨ। ਬਹੁਤ ਸਾਰੇ ਲੋਕ ਹੱਥ ਜੋੜ ਕੇ ਗ੍ਰਹਿ ਮੰਤਰੀ ਅੱਗੇ ਇਨਸਾਫ਼ ਦੀ ਗੁਹਾਰ ਲਗਾ ਰਹੇ ਸਨ। ਇਸ ਦੌਰਾਨ ਅਮਿਤ ਸ਼ਾਹ ਨੇ ਕੁਝ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਦਰਦ ਸੁਣਿਆ। ਇਸ ਤੋਂ ਬਾਅਦ ਅਮਿਤ ਸ਼ਾਹ ਪੁਲਵਾਮਾ ਵਿਚ ਅੱਤਵਾਦੀ ਹਮਲੇ ਵਾਲੀ ਥਾਂ ’ਤੇ ਪਹੁੰਚੇ। ਅਮਿਤ ਸ਼ਾਹ ਦਾ ਹੈਲੀਕਾਪਟਰ ਸਿੱਧਾ ਉਸੇ ਮੈਦਾਨ ਵਿਚ ਉਤਰਿਆ ਜਿੱਥੇ ਅੱਤਵਾਦੀਆਂ ਨੇ ਸੈਲਾਨੀਆਂ ਨੂੰ ਗੋਲੀ ਮਾਰ ਦਿਤੀ ਸੀ। ਗ੍ਰਹਿ ਮੰਤਰੀ ਨੇ ਉਥੇ ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ।