ਵਾਰਡਨ ਬਣੀ ਭੂਤ, ਕਰਦੀ ਰਹੀ ਕੁੜੀਆਂ ਨਾਲ ਛੇੜਖਾਨੀ
Published : May 23, 2018, 11:30 am IST
Updated : May 23, 2018, 11:30 am IST
SHARE ARTICLE
Girls School Warden Ghost Disguised
Girls School Warden Ghost Disguised

ਉੱਤਰ ਪ੍ਰਦੇਸ਼ ਦੇ ਮੇਰਠ ਵਿਚ ਕਸਤੂਰਬਾ ਗਾਂਧੀ ਸਕੂਲ ਵਿਚ ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ|

ਉੱਤਰ ਪ੍ਰਦੇਸ਼ ਦੇ ਮੇਰਠ ਵਿਚ ਕਸਤੂਰਬਾ ਗਾਂਧੀ ਸਕੂਲ ਵਿਚ ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ| ਸਕੂਲ ਦੀਆਂ ਵਿਦਿਆਰਥਣਾਂ ਨੇ ਇਲਜ਼ਾਮ ਲਗਾਇਆ ਹੈ ਕਿ ਹੋਸਟਲ ਵਾਰਡਨ ਭੂਤ ਬਣਕੇ ਉਨ੍ਹਾਂ ਨੂੰ ਡਰਾਉਂਦੀ ਹੈ ਅਤੇ ਨਾਲ ਹੀ ਵਿਦਿਆਰਥਣਾਂ ਵੱਲੋਂ ਵਾਰਡਨ 'ਤੇ ਛੇੜਛਾੜ ਕਰਨ ਦਾ ਦੋਸ਼ ਵੀ ਲਗਾਇਆ ਗਿਆ ਹੈ| ਵਿਦਿਆਰਥਣਾਂ ਦਾ ਕਹਿਣਾ ਹੈ ਕਿ ਵਾਰਡਨ ਰਾਤ ਦੇ ਸਮੇਂ ਭੂਤ ਦੀਆਂ ਅਵਾਜ਼ਾਂ ਕੱਢਦੀ ਹੈ| ਉਨ੍ਹਾਂ ਇਹ ਵੀ ਦੱਸਿਆ ਕਿ ਵਾਰਡਨ ਭੂਤਾਂ ਵਰਗੇ ਕੱਪੜੇ ਪਾ ਲੈਣ ਪਿੱਛੋਂ ਉਨ੍ਹਾਂ ਡਰਾਉਣ ਦੇ ਨਾਲ ਉਨ੍ਹਾਂ ਨਾਲ ਛੇੜਛਾੜ ਵੀ ਕਰਦੀ ਹੈ|

UP School Warden GhostUP School Warden Ghostਵਿਦਿਆਰਥਣਾਂ ਦੇ ਇਲਜ਼ਾਮ ਲਗਾਉਣ ਤੋਂ ਬਾਅਦ ਸਕੂਲ ਵਿਚ ਹੜਕੰਪ ਮੱਚ ਗਿਆ ਹੈ| ਇਸ ਤਰਾਂ ਦੀ ਹਰਕਤ ਵਾਰਡਨ ਵੱਲੋਂ ਕੀਤੇ ਜਾਣ 'ਤੇ ਸਕੂਲ ਦੇ ਪ੍ਰਸ਼ਾਸ਼ਨ ਤੇ ਸਵਾਲੀਆ ਨਿਸ਼ਾਨ ਖੜੇ ਹੋ ਗਏ ਹਨ| ਇਹ ਮਾਮਲਾ ਅੱਗ ਵਾਂਗੂ ਵਧਣ ਨਾਲ ਵਿਦਿਆਰਥਣਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ| ਉਧਰ ਇਸ ਮਾਮਲੇ ਵਿਚ ਦੋਸ਼ੀ ਦੱਸੀ ਜਾਣ ਵਾਲੀ ਵਾਰਡਨ ਪੂਨਮ ਭਾਰਤੀ ਨੇ ਆਪਣੇ ਆਪ ਨੂੰ ਨਿਰਦੋਸ਼ ਦਸਦਿਆਂ ਮਾਮਲੇ ਦੀ ਪੂਰੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ| ਪੂਨਮ ਨੇ ਉਚ ਅਧਿਕਾਰੀਆਂ ਨੂੰ ਸੀਸੀਟੀਵੀ ਫੁਟੇਜ ਚੈੱਕ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੱਚ ਸਭ ਦੇ ਸਾਹਮਣੇ ਆ ਸਕੇ| 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement